One Nation One Election Bill: ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ ਸ਼ੀਤਕਾਲ ਸੈਸ਼ਨ ਦੌਰਾਨ ਸਦਨ ਵਿੱਚ ਪੇਸ਼ ਕਰ ਸਕਦੀ ਹੈ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਇਕ ਦੇਸ਼, ਇਕ ਚੋਣ’ ਉਤੇ ਬਣੀ ਕੋਵਿੰਦ ਕਮੇਟੀ ਦੀ ਰਿਪੋਰਟ 18 ਸਤੰਬਰ ਨੂੰ ਕੇਂਦਰੀ ਕੈਬਨਿਟ ਵਿਚੋਂ ਮਨਜ਼ੂਰੀ ਮਿਲ ਗਈ ਸੀ।