Sidhu Moose Wala News:  ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਬੱਚੇ ਵੱਲੋਂ ਜਨਮ ਲੈਣ ਉਤੇ ਜਿਥੇ ਪ੍ਰਸ਼ੰਸਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਉਥੇ ਹੀ ਨਵੇਂ ਵਿਵਾਦ ਖੜ੍ਹੇ ਹੋ ਗਏ ਹਨ।


COMMERCIAL BREAK
SCROLL TO CONTINUE READING

ਦਰਅਸਲ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਪ੍ਰੈਗਨੈਂਸੀ ਰਿਪੋਰਟ ਤਲਬ ਕੀਤੀ ਗਈ ਹੈ।


ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਅਤੇ ਬੱਚਾ ਪੈਦਾ ਕਰਨ ਲਈ ਕਿਸੇ ਵੀ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਪਰ ਸਿੱਧੂ ਦੀ ਮਾਂ ਗਰਭਵਤੀ ਹੋ ਕੇ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ।


ਕੇਂਦਰ ਨੇ ਇਸ ਨਿਯਮ ਦੀ ਉਲੰਘਣਾ 'ਤੇ ਜਾਂਚ ਤੋਂ ਬਾਅਦ ਕਾਰਵਾਈ ਦੇ ਹੁਕਮ ਦਿੱਤੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਚਿੱਠੀ ਵਿੱਚ ਏਆਰਟੀ ਰੈਗੂਲੇਸ਼ਨ ਐਕਟ ਦਾ ਹਵਾਲਾ ਦਿੱਤਾ ਗਿਆ ਹੈ।


ਇਸ ਸਭ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਨਿਖੇਧੀ ਕੀਤੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਮੁੱਦੇ ਉਪਰ ਸਫ਼ਾਈ ਦਿੱਤੀ ਜਾ ਰਹੀ ਹੈ ਕਿ ਇਹ ਪੱਤਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।


 



ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਐਸਐਸਪੀ ਅੱਜ ਉਸ ਨਿੱਜੀ ਹਸਪਤਾਲ ਪੁੱਜੇ, ਜਿੱਥੇ ਸਿੱਧੂ ਦੀ ਮਾਤਾ ਚਰਨ ਕੌਰ ਦਾਖਲ ਹਨ। ਉਨ੍ਹਾਂ ਬੰਦ ਕਮਰੇ 'ਚ ਬਲਕੌਰ ਸਿੰਘ ਨਾਲ ਕਾਫ਼ੀ ਸਮਾਂ ਗੱਲਬਾਤ ਕੀਤੀ।


ਹਾਲਾਕਿ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਰਿਵਾਰ ਨਾਲ ਚੰਗੇ ਸਬੰਧ ਹਨ ਜਿਸ ਕਾਰਨ ਉਹ ਨਿੱਜੀ ਤੌਰ ’ਤੇ ਹੀ ਪਰਿਵਾਰ ਨੂੰ ਮਿਲਣ ਲਈ ਆਏ ਸਨ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਮਾਤਾ ਚਰਨ ਕੌਰ ਵੱਲੋਂ 58 ਸਾਲ ਦੀ ਉਮਰ 'ਚ ਆਈਵੀਐਫ਼ ਤਨਕੀਕ ਰਾਹੀ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਦੇ ਵਿਭਾਗ ਮਨਿਸਟਰੀ ਆਫ਼ ਹੈਲਥ ਅਤੇ ਫੈਮਲੀ ਵੈਲਫੇਅਰ ਨੇ ਮਾਮਲੇ ਦੀ ਜਾਂਚ ਲਈ ਕਿਹਾ ਹੈ।


ਇਹ ਵੀ ਪੜ੍ਹੋ : Ferozepur News: ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ