Amit Shah on internal security, Punjab and Khalistan issue news: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਊਜ਼ ਏਜੇਂਸੀ ANI ਨਾਲ ਖਾਸ ਗੱਲਬਾਤ ਕਰਦਿਆਂ ਅੰਦਰੂਨੀ ਸੁਰੱਖਿਆ ਤੇ ਖ਼ਾਲਿਸਤਾਨ ਦੇ ਮੁੱਦੇ ਸਣੇ ਕਈ ਮੁੱਦਿਆਂ ਬਾਰੇ ਗੱਲ ਕੀਤੀ।  


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ "ਅਸੀਂ ਇਸ 'ਤੇ ਗੰਭੀਰਤਾ ਨਾਲ ਨਜ਼ਰ ਰੱਖੀ ਹੋਈ ਹੈ, ਇਸ ਮੁੱਦੇ 'ਤੇ ਪੰਜਾਬ ਸਰਕਾਰ ਨਾਲ ਵੀ ਚਰਚਾ ਕੀਤੀ ਗਈ ਹੈ। ਵੱਖ-ਵੱਖ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਹੈ। ਮੈਨੂੰ ਭਰੋਸਾ ਹੈ ਕਿ ਅਸੀਂ ਇਸ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ।" 


ਪੰਜਾਬ 'ਚ ਖਾਲਿਸਤਾਨ ਇੱਕ ਵੱਡਾ ਮੁੱਦਾ ਹੈ ਕਿਉਂਕਿ ਕਈ ਵਾਰ ਦੇਖਿਆ ਗਿਆ ਹੈ ਕਿ ਕਿਵੇਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੀ ਸਰਕਾਰੀ ਇਮਾਰਤਾਂ 'ਤੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਏ ਜਾਂਦੇ ਹਨ ਕਦੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਜਾਂਦਾ ਹੈ।  


ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ 'ਮਾਨ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ'


ਦੂਜੇ ਪਾਸੇ ਕੇਂਦਰ ਦੀਆਂ ਪਹਿਲਕਦਮੀਆਂ ਕਾਰਨ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਜੀਵਨ 'ਚ ਸਕਾਰਾਤਮਕ ਬਦਲਾਅ ਆਉਣ ਦਾ ਜ਼ਿਕਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਕੋਈ ਮੁਕਾਬਲਾ ਨਹੀਂ ਹੈ ਅਤੇ ਦੇਸ਼ ਦੇ ਲੋਕ ਪੂਰੇ ਦਿਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਚੱਲ ਰਹੇ ਹਨ। 


ਏਐਨਆਈ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਅਮਿਤ ਸ਼ਾਹ ਨੇ ਕਾਂਗਰਸ ਅਤੇ ਪਾਰਟੀ ਦੇ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਵਾਲੇ ਸੂਬਿਆਂ 'ਚ ਪ੍ਰਚਾਰ ਨਹੀਂ ਕੀਤਾ ਗਿਆ ਪਰ ਫਿਰ ਵੀ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੀਆਂ ਚੋਣਾਂ ਦੇ ਨਤੀਜੇ ਉਨ੍ਹਾਂ ਸੂਬਿਆਂ 'ਚ ਵਿਰੋਧੀ ਪਾਰਟੀ ਦੀ ਤਾਕਤ ਨੂੰ ਦਰਸਾ ਦੇਣਗੇ, ਜਿੱਥੇ ਉਨ੍ਹਾਂ ਦਾ ਦਬਦਬਾ ਰਿਹਾ ਹੈ।" 


ਇਹ ਵੀ ਪੜ੍ਹੋ: ਪੰਜਾਬੀ ਗਾਇਕ ਅੰਮ੍ਰਿਤ ਮਾਨ ਨੂੰ ਸ਼ੋਅ ਦੌਰਾਨ ਲੋਕਾਂ ਨੇ ਕਿਹਾ 'ਸਿੱਧੂ ਨਾਲ ਰਹਿ ਕੇ ਵੀ ਸਿੱਧੂ ਵਰਗੀਆਂ ਚੀਜ਼ਾਂ ਨਹੀਂ ਸਿੱਖ ਪਾਇਆ'


(For more news apart from Amit Shah on internal security, Punjab and Khalistan issue, stay tuned to Zee PHH)