Jalandhar Smart City: ਕੇਂਦਰੀ ਮੰਤਰੀ ਮੇਘਵਾਲ ਨੇ ਹਰਦੀਪ ਪੂਰੀ ਨੂੰ ਪੱਤਰ ਲਿਖ ਕੇ ਜਲੰਧਰ ਸਮਾਰਟ ਸਿਟੀ `ਚ ਘਪਲੇ ਦੀ ਜਾਂਚ ਮੰਗੀ
Jalandhar Smart City: ਜਲੰਧਰ ਸਮਾਰਟ ਸਿਟੀ ਦੇ ਕਥਿਤ ਘਪਲੇ ਨੂੰ ਲੈ ਕੇ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਮੰਤਰੀ ਹਰਦੀਪ ਪੂਰੀ ਨੂੰ ਪੱਤਰ ਲਿਖ ਕੇ ਜਾਂਚ ਕੀਤੀ ਮੰਗ ਕੀਤੀ ਹੈ।
Jalandhar Smart City: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਮੰਤਰੀ ਹਰਦੀਪ ਪੂਰੀ ਨੂੰ ਪੱਤਰ ਲਿਖ ਕੇ ਜਲੰਧਰ ਸਮਾਰਟ ਸਿਟੀ ਵਿੱਚ ਕਥਿਤ ਘਪਲੇ ਦੀ ਨਿਰਪੱਖ ਜਾਂਚ ਕੀਤੀ ਮੰਗ ਕੀਤੀ ਹੈ। ਪੱਤਰ ਲਿਖ ਕੇ ਮੇਘਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਮਾਰਟ ਸਿਟੀ ਯੋਜਨਾ ਤਹਿਤ ਪੰਜਾਬ ਸਰਕਾਰ ਦੇ ਮਾਧਿਅਮ ਨਾਲ ਜਲੰਧਰ ਨੂੰ ਵਿਕਾਸ ਕਾਰਜ ਕਰਵਾਉਣ ਲਈ ਇੱਕ ਹਜ਼ਾਰ ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਸੀ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਨਗਰ ਨਿਗਮ ਦੇ ਕੁਝ ਅਧਿਕਾਰੀ, ਠੇਕੇਦਾਰ ਅਤੇ ਸਿਆਸੀ ਦਲਾਂ ਦੇ ਨੇਤਾਵਾਂ ਦੀ ਮਿਲੀਭੁਗਤ ਦੇ ਕਾਰਨ ਵੱਖ-ਵੱਖ ਯੋਜਨਾਵਾਂ ਨੂੰ ਅਲੱਗ-ਅਲੱਗ ਤਰੀਕੇ ਨਾਲ ਆਪਣੇ ਹਿਸਾਬ ਨਾਲ ਬਣਾਇਆ ਗਿਆ ਹੈ। ਇਹ ਨਹੀਂ, ਕੇਂਦਰ ਸਰਕਾਰ ਵੱਲੋਂ ਜਾਰੀ ਫੰਡ ਦਾ ਵੀ ਗਲਤ ਇਸਤੇਮਾਲ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਜਲੰਧਰ ਭਾਜਪਾ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਅਪੀਲ ਕੀਤੀ ਸੀ ਕਿ ਜਲੰਧਰ ਨਗਰ ਨਿਗਮ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਵਿਕਾਸ ਦੇ ਨਾਂ 'ਤੇ ਹੋਏ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀ.ਬੀ.ਆਈ. ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਕਰਵਾਉਣ ਦੀ ਮੰਗ ਕੀਤੀ, ਜਿਸ 'ਤੇ ਜਲੰਧਰ ਭਾਜਪਾ ਦੇ ਸਾਰੇ ਪ੍ਰਮੁੱਖ ਨੇਤਾਵਾਂ ਨੇ ਸ਼ਿਕਾਇਤ ਪੱਤਰ 'ਤੇ ਦਸਤਖਤ ਕਰਕੇ ਭੇਜ ਦਿੱਤੇ ਸਨ।
ਇਸ 'ਤੇ ਕਾਰਵਾਈ ਕਰਦਿਆਂ ਕੇਂਦਰੀ ਕਾਨੂੰਨ ਮੰਤਰੀ ਮੇਘਵਾਲ ਨੇ ਨਿੱਜੀ ਤੌਰ 'ਤੇ ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਦੇ ਮੰਤਰਾਲੇ ਅਧੀਨ ਚੱਲ ਰਹੇ ਸਮਾਰਟ ਸਿਟੀ ਪ੍ਰੋਜੈਕਟ ਜਲੰਧਰ 'ਚ ਹੋਏ ਮੈਗਾ ਘੁਟਾਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਇਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਸ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀ ਠੇਕੇਦਾਰਾਂ, ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਜਲੰਧਰ ਸਮਾਰਟ ਸਿਟੀ ਘੁਟਾਲੇ 'ਤੇ ਜਲਦ ਹੀ ਵੱਡੀ ਕਾਰਵਾਈ ਹੋਵੇਗੀ ਕਿਉਂਕਿ ਜਲੰਧਰ 'ਚ ਸਮਾਰਟ ਸੜਕਾਂ, ਐਲ.ਈ.ਡੀ.ਪਾਰਕ, ਚੌਂਕ, ਫਲਾਈਓਵਰ, ਅੰਡਰਬ੍ਰਿਜ, ਕੂੜਾ ਡੰਪਾਂ 'ਤੇ ਪ੍ਰੋਸੈਸਿੰਗ ਮਸ਼ੀਨਾਂ ਲਗਾਉਣ, ਸਾਫ਼ ਪਾਣੀ ਆਦਿ ਸ਼ਾਮਿਲ ਹਨ।
ਘਰ-ਘਰ ਸੇਵਾਵਾਂ ਦੇਣ ਵਰਗੇ ਕਈ ਸਮਾਰਟ ਸਿਟੀ ਪ੍ਰਾਜੈਕਟਾਂ ਦੇ ਨਾਂ 'ਤੇ ਸਿਰਫ ਘਪਲਾ ਹੋਇਆ ਅਤੇ ਸ਼ਹਿਰ ਦਾ ਵਿਕਾਸ ਨਹੀਂ ਹੋਇਆ। ਇਸ ਲਈ ਹੁਣ ਜਨਤਾ ਦੇ ਵਿਕਾਸ ਲਈ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Republic Day 2024: CM ਭਗਵੰਤ ਮਾਨ ਨੇ ਝਾਕੀ ਨੂੰ ਲੈ ਕੇ ਲਿਆ ਵੱਡਾ ਫੈਸਲਾ- ਹੁਣ ਹਰ ਗਲੀ-ਮੁਹੱਲੇ ’ਚ ਦਿਖਾਈ ਜਾਵੇਗੀ ਪੰਜਾਬ ਦੀ ਝਾਕੀ