Nitin Gadkari News: ਨਿਤਿਨ ਗਡਕਰੀ ਹੁਸ਼ਿਆਰਪੁਰ ਵਾਸੀਆਂ ਨੂੰ ਵੱਡੀ ਸੌਗਾਤ ਦੇਣਗੇ। ਅੱਜ 10 ਜਨਵਰੀ ਨੂੰ ਕੇਂਦਰੀ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਪ੍ਰੋਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣਗੇ।
Trending Photos
Nitin Gadkari News: ਦੇਸ਼ ਦੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ 10 ਜਨਵਰੀ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਣਗੇ। ਇਸ ਨੂੰ ਲੈ ਕੇ ਭਾਜਪਾ ਆਗੂਆਂ ਵਿੱਚ ਭਾਰੀ ਉਤਸ਼ਾਹ ਦਿਸ ਰਿਹਾ ਹੈ।
ਦਰਅਸਲ ਨਿਤਿਨ ਗਡਕਰੀ (Nitin Gadkari) ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਬੀਤੇ ਦਿਨੀ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 10 ਜਨਵਰੀ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਤੋਂ ਬਾਅਦ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਇਹ ਪ੍ਰੋਜੈਕਟ ਪੰਜਾਬ ਦੇ ਨਾਲ-ਨਾਲ ਹੁਸ਼ਿਆਰਪੁਰ ਦੇ ਲੋਕਾਂ ਲਈ ਵੱਡੀ ਸੌਗਾਤ ਹੋਵੇਗੀ।
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) 10 ਜਨਵਰੀ ਦਿਨ ਬੁੱਧਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਉਹ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਚਾਰ ਮਾਰਗੀ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ। ਇਸ ਚਾਰ ਮਾਰਗ ਦੀ ਉਸਾਰੀ ਨਾਲ ਲੋਕਾਂ ਨੂੰ ਕਾਫੀ ਰਾਹਤ ਪੁੱਜੇਗੀ।
ਇਹ ਵੀ ਪੜ੍ਹੋ: Punjab News: 'ਰੰਗਲਾ ਪੰਜਾਬ' ਨੂੰ ਪ੍ਰਾਈਵੇਟ ਹੱਥਾਂ 'ਚ ਸੌਂਪਣ ਦੀਆਂ ਤਿਆਰੀਆਂ! ਸੱਭਿਆਚਾਰਕ ਮੇਲੇ ਵੀ ਜਾਣਗੇ ਠੇਕੇਦਾਰਾਂ ਕੋਲ
ਇੱਕ ਸਮਾਗਮ ਦੌਰਾਨ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਹੋਰ ਮੁੱਦਿਆਂ ਨਾਲ ਚਰਚਾ ਵੀ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਕ ਨਿਤਿਨ ਗਡਕਰੀ (Nitin Gadkari) ਦੁਪਹਿਰ 12 ਵਜੇ ਦੁਸਹਿਰਾ ਗਰਾਊਂਡ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਉਤੇ ਚਾਨਣਾ ਪਾਉਣਗੇ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਚਹੁੰ ਮਾਰਗੀ ਹੋਣ ਨਾਲ ਹੁਸ਼ਿਆਰਪੁਰ ਦਾ ਵਿਕਾਸ ਨਵੀਂਆਂ ਬੁਲੰਦੀਆਂ ਉਪਰ ਪਹੁੰਚੇਗਾ। ਇਸ ਨਾਲ ਟ੍ਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਫਗਵਾੜਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਜਨਤਾ ਕੀ ਰਸੋਈ ਹਰਗੋਬਿੰਦ ਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੰਘਣੀ ਧੁੰਦ ਤੋਂ ਮਿਲੀ ਰਾਹਤ, ਅੱਜ ਧੁੱਪ ਦੇ ਆਸਾਰ, ਜਾਣੋ ਆਪਣੇ ਸ਼ਹਿਰ ਦਾ ਹਾਲ