Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ; ਕਿਹਾ, ਕਿਸਾਨ ਆਗੂ ਬਣੇ ਤਾਲਿਬਾਨੀ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨ ਆਗੂਆਂ ਉਤੇ ਮੁੜ ਭੜਕ ਗਏ ਹਨ।
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨ ਆਗੂਆਂ ਉਤੇ ਮੁੜ ਭੜਕ ਗਏ ਹਨ। ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਵੇਲੇ ਰਵਨੀਤ ਬਿੱਟੂ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣ ਦੀ ਗੱਲ ਕਹੀ।
ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨਿਬੜ ਜਾਣ ਦਿਓ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਤਾਲਿਬਾਨੀ ਬਣ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਆਗੂ ਸ਼ੈਲਰਾਂ ਦੇ ਮਾਲਕ ਅਤੇ ਆੜ੍ਹਤਾਂ ਦਾ ਕਾਰੋਬਾਰ ਚਲਾ ਰਹੇ ਹਨ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਜ਼ਿਲ੍ਹਾ ਮੁਕਤਸਰ ਪੁੱਜੇ। ਉਨ੍ਹਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੰਤਰੀ ਬਣਨ ਦੀ ਖੁਸ਼ੀ 'ਚ ਉਹ ਆਪਣੇ ਸਾਥੀਆਂ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮੌਕੇ ਪੁੱਜੇ ਸਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪਰਿਵਾਰ ਤੋਂ ਅੱਗੇ ਕੁਝ ਨਹੀਂ ਸੋਚਦੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਗਿੱਦੜਬਾਹਾ ਦੇ ਕਾਂਗਰਸੀਆਂ 'ਤੇ ਤਰਸ ਆਉਂਦਾ ਹੈ, ਜੋ ਆਪਣੇ ਮਾਮੇ ਦੇ ਕਾਗ਼ਜ਼ ਭਰ ਕੇ ਕਵਰਿੰਗ ਉਮੀਦਵਾਰ ਵਜੋਂ ਵਾਰ-ਵਾਰ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ : Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ 'ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ
ਭਾਜਪਾ ਦੇ ਵਿਰੋਧ 'ਤੇ ਬਿੱਟੂ ਨੇ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ ਜੋ ਭਾਜਪਾ ਦਾ ਵਿਰੋਧ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਕਤਸਰ ਨੂੰ ਦਿੱਲੀ ਅਤੇ ਚੰਡੀਗੜ੍ਹ ਨਾਲ ਰੇਲ ਮਾਰਗ ਰਾਹੀਂ ਜੋੜਨ ਲਈ ਯਤਨ ਕੀਤੇ ਜਾਣਗੇ।
ਰਵਨੀਤ ਬਿੱਟੂ ਦੇ ਬਿਆਨ ਤੋਂ ਬਾਅਦ ਕਿਸਾਨ ਆਗੂ ਇਸ ਦੀ ਨਿੰਦਾ ਕਰ ਰਹੇ ਹਨ।
ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਚੱਬੇਵਾਲ 'ਚ ਗੱਜੇ; ਕਾਂਗਰਸ 'ਤੇ ਵਿੰਨ੍ਹੇ ਨਿਸ਼ਾਨੇ