Fazilka News: ਪੰਜਾਬ ਵਿੱਚ ਆਖਰੀ ਗੇੜ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਇੱਕ ਪਾਸੇ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਡਟੀਆ ਹੋਇਆ ਹਨ। ਦੂਜੇ ਪਾਸੇ ਪ੍ਰਸ਼ਾਸਨ ਵੀ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਿੱਚ ਲੱਗਿਆ ਹੋਇਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਦਾ ਟੀਚਾ 70 ਤੋਂ ਪਾਰ ਰੱਖਿਆ ਗਿਆ। ਜਿਸ ਨੂੰ ਪੂਰਾ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ 'ਤੇ ਠੋਸ ਪ੍ਰਬੰਧ ਕੀਤੇ ਜਾ ਰਹੇ ਹਨ। ਫਾਜ਼ਿਲਕਾ ਜ਼ਿਲ੍ਹੇ 'ਚ ਲੋਕ ਸਭਾ ਚੋਣਾਂ ਦੌਰਾਨ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੇ ਯਤਨ ਦੀ ਤਸਵੀਰ ਸਾਹਮਣੇ ਆਈ ਹੈ। ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਲਗਭਗ ਸਾਰੇ ਪਰਿਵਾਰਾਂ ਨੂੰ ਵੋਟ ਪਾਉਣ ਲਈ ਸੱਦਾ ਪੱਤਰ ਭੇਜੇ ਗਏ ਹਨ, ਜੋ ਕਿ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਛਾਪੇ ਗਏ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ ਕਿ ਉਹ ਬਿਨ੍ਹਾ ਕਿਸੇ ਡਰ ਦੇ ਪੋਲਿੰਗ ਬੂਥ 'ਤੇ ਆ ਕੇ ਵੋਟ ਪਾਉਣ।


ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ.ਸੇਨੂੰ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਦੇ ਕਰੀਬ 1 ਲੱਖ 88 ਹਜ਼ਾਰ ਪਰਿਵਾਰਾਂ ਦੇ ਘਰ ਪਹੁੰਚ ਕੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਿੱਜੀ ਤੌਰ 'ਤੇ ਵੱਧ ਤੋਂ ਵੱਧ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਤਿਉਹਾਰ ਦੇ ਮੱਦੇਨਜ਼ਰ ਲੋਕ ਬਿਨ੍ਹਾ ਕਿਸੇ ਡਰ ਦੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥ 'ਤੇ ਪਹੁੰਚ ਕੇ ਸੱਦਾ ਪੱਤਰ ਭੇਜਣ ਦਾ ਮਕਸਦ ਹੈ।



ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਰਿਹਾ ਹੈ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੁਹਾਡੇ ਨਾਲ ਹੈ ਅਤੇ ਤੁਹਾਡੀ ਸੁਰੱਖਿਆ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ ਅਤੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਭੇਜੇ ਜਾ ਰਹੇ ਇਸ ਸੱਦਾ ਪੱਤਰ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਕਿਸੇ ਵੀ ਡਰ ਤੋਂ ਆਪਣਾ ਘਰ ਛੱਡੋ ਅਤੇ ਪੋਲਿੰਗ ਬੂਥ 'ਤੇ ਆਓ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ।