Ludhiana News: ਲੜਕੀ ਦੇ ਰਿਸ਼ਤੇ ਨੂੰ ਲੈ ਕੇ ਲੁਧਿਆਣਾ ਸਿਵਲ ਹਸਪਤਾਲ 'ਚ ਹੰਗਾਮਾ; ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਲਗਾਏ ਦੋਸ਼
Advertisement
Article Detail0/zeephh/zeephh2391994

Ludhiana News: ਲੜਕੀ ਦੇ ਰਿਸ਼ਤੇ ਨੂੰ ਲੈ ਕੇ ਲੁਧਿਆਣਾ ਸਿਵਲ ਹਸਪਤਾਲ 'ਚ ਹੰਗਾਮਾ; ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਲਗਾਏ ਦੋਸ਼

Ludhiana News: ਦੇਰ ਰਾਤ ਲੁਧਿਆਣਾ ਦਾ ਸਿਵਲ ਹਸਪਤਾਲ ਵਿਚ ਐਮਰਜੈਂਸੀ ਦੇ ਬਾਹਰ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। 

Ludhiana News: ਲੜਕੀ ਦੇ ਰਿਸ਼ਤੇ ਨੂੰ ਲੈ ਕੇ ਲੁਧਿਆਣਾ ਸਿਵਲ ਹਸਪਤਾਲ 'ਚ ਹੰਗਾਮਾ; ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਲਗਾਏ ਦੋਸ਼

Ludhiana News: ਲੁਧਿਆਣਾ ਦਾ ਸਿਵਲ ਹਸਪਤਾਲ ਵਿਚ ਸੋਮਵਾਰ ਦੇਰ ਰਾਤ ਹਸਪਤਾਲ ਦੇ ਐਮਰਜੈਂਸੀ ਦੇ ਬਾਹਰ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਐਮਰਜੈਂਸੀ ਵਾਰਡ ਦੇ ਬਾਹਰ ਹੰਗਾਮਾ ਕਰ ਰਹੇ ਲੋਕਾਂ ਨੂੰ ਸ਼ਾਂਤ ਕੀਤਾ। ਜਾਣਕਾਰੀ ਮੁਤਾਬਕ ਅਮਰਪੁਰਾ ਸੈਂਸੀ ਮੁਹੱਲੇ ਵਿਚ ਲੜਕੀ ਦੇ ਰਿਸ਼ਤੇ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਿਸ ਵਿੱਚ ਇਕ ਧਿਰ ਨੇ ਦੂਜੇ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਲੜਕੀ ਪੱਖ ਤੋਂ ਓਮਪ੍ਰਕਾਸ਼ ਨੇ ਦੱਸਿਆ ਕਿ ਉਸ ਦੀ ਬੇਟੀ ਸਪਨਾ ਨਾਲ 22 ਸਾਲਾ ਪਵਨ ਦੇ ਪਰਿਵਾਰ ਵਾਲਿਆਂ ਨੇ 3 ਸਾਲ ਪਹਿਲਾਂ ਵਿਆਹ ਕਰਨ ਲਈ ਕਿਹਾ ਸੀ। ਪਵਨ ਵੀ ਦੋ ਗਲੀਆਂ ਦੂਰ ਉਸ ਇਲਾਕੇ ਵਿੱਚ ਰਹਿੰਦਾ ਹੈ। ਪਰ ਬਾਅਦ ਵਿੱਚ ਲੜਕੇ ਵਾਲਿਆਂ ਨੇ ਰਿਸ਼ਤੇ ਇਨਕਾਰ ਕਰ ਦਿੱਤਾ।  ਇਸ ਤੋਂ ਬਾਅਦ ਦੋਹਾਂ ਦੇ ਪਰਿਵਾਰਾਂ ਵਿੱਚ ਤਕਰਾਰ ਵਧ ਗਈ।

ਓਮਪ੍ਰਕਾਸ਼ ਦਾ ਕਹਿਣਾ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪਵਨ ਤੇ ਉਸਦੇ ਪਰਿਵਾਰ ਨੇ ਰਿਸ਼ਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਦੁਸ਼ਮਣੀ ਚੱਲ ਰਹੀ ਸੀ। ਓਮਪ੍ਰਕਾਸ਼ ਸੋਮਵਾਰ ਦੇਰ ਸ਼ਾਮ ਆਪਣੇ ਪਰਿਵਾਰ ਨਾਲ ਬੈਠਾ ਸੀ। ਦੂਜੀ ਧਿਰ ਵਾਲੇ ਉਸ ਨੂੰ ਗਾਲਾਂ ਕੱਢਣ ਲੱਗੇ। ਉਸ ਨੇ ਕੁਝ ਨੌਜਵਾਨਾਂ ਨੂੰ ਬੁਲਾ ਕੇ ਘਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਓਮਪ੍ਰਕਾਸ਼ ਅਤੇ ਉਸ ਦਾ ਪੁੱਤਰ ਸੰਦੀਪ ਜ਼ਖ਼ਮੀ ਹੋ ਗਏ। ਦੂਸਰੀ ਧਿਰ ਦੇ ਪਵਨ ਦੇ ਭਰਾ ਅਮਨ ਨੇ ਦੱਸਿਆ ਕਿ ਰਿਸ਼ਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਚੱਲ ਰਹੀ ਹੈ। ਸੋਮਵਾਰ ਦੇਰ ਰਾਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਘਰ ਉਤੇ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਖੁਦ ਅਮਨ, ਮਾਂ ਪਠਾਨੀ ਭੈਣ ਨੀਤੂ ਜ਼ਖ਼ਮੀ ਹਨ। ਜਦੋਂ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਆਈਆਂ।

ਫਿਰ ਸਿਵਲ ਕੇਸ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ। ਇਸ ਨੂੰ ਕਾਬੂ ਕਰਨ ਲਈ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਜਿਨ੍ਹਾਂ ਨੇ ਪੌਣੇ ਘੰਟੇ ਬਾਅਦ ਮਾਹੌਲ ਸ਼ਾਂਤ ਕਰਵਾਇਆ। ਮੌਕੇ ’ਤੇ ਪੁੱਜੇ ਸਿਵਲ ਹਸਪਤਾਲ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਵੀ ਉਨ੍ਹਾਂ ਦੇ ਇਲਾਕੇ ਵਿੱਚ ਲੜਾਈ ਹੋਈ ਸੀ। ਇਸ ਤੋਂ ਬਾਅਦ ਹਸਪਤਾਲ ਵਿੱਚ ਵੀ ਹੰਗਾਮਾ ਹੋ ਗਿਆ। ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਪੁਲਿਸ ਦੀ ਨਫਰੀ ਵਧਾਈ ਜਾ ਸਕੇ।

Trending news