Faridkot News (ਦੇਵ ਅਨੰਦ ਸ਼ਰਮਾ): ਫਰੀਦਕੋਟ ਦੀ ਡੋਗਰ ਬਸਤੀ ਵਿੱਚ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਸਿੰਗਾਪੁਰ ਰਹਿੰਦੀ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਅੱਜ ਮ੍ਰਿਤਕ ਵਿਕਾਸ ਗੁਪਤਾ ਦੀ ਦੇਹ ਦਾ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ।


COMMERCIAL BREAK
SCROLL TO CONTINUE READING

ਸ਼ਹਿਰ ਵਿੱਚ ਪੀਓਪੀ ਦਾ ਕੰਮ ਕਰਨ ਵਾਲੇ ਵਿਕਾਸ ਗੁਪਤਾ ਦਾ ਕੁਝ ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਡੋਗਰ ਬਸਤੀ ਦੀ ਰਹਿਣ ਵਾਲੀ ਨਵਜੋਤ ਕੌਰ ਉਰਫ ਜੋਤੀ ਨਾਂ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਸੀ, ਜੋ ਵਿਆਹ ਤੋਂ ਬਾਅਦ ਸਿੰਗਾਪੁਰ ਚਲੀ ਗਈ ਸੀ। ਪਰਿਵਾਰ ਮੁਤਾਬਕ ਸਿੰਗਾਪੁਰ ਜਾਣ ਤੋਂ ਬਾਅਦ ਉਸ ਨੇ ਵਿਕਾਸ ਗੁਪਤਾ ਨੂੰ ਉੱਥੇ ਬੁਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।


ਇਸ ਮਾਮਲੇ ਵਿੱਚ ਵਿਕਾਸ ਗੁਪਤਾ ਦੇ ਮਕਾਨ ਮਾਲਕ ਗੁਰਵੰਤ ਸਿੰਘ ਨੇ ਦੱਸਿਆ ਕਿ ਵਿਕਾਸ ਗੁਪਤਾ ਨੇ ਨਵਜੋਤ ਕੌਰ ਨੂੰ ਸਿੰਗਾਪੁਰ ਭੇਜਣ ਵਿੱਚ ਮਦਦ ਕੀਤੀ ਸੀ ਪਰ ਉੱਥੇ ਜਾ ਕੇ ਉਸ ਨੇ ਵਿਕਾਸ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।


ਇਹ ਵੀ ਪੜ੍ਹੋ : Barnala News: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨ


ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਅਕਾਲਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਉਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਕਾਬਿਲੇਗੌਰ ਹੈ ਕਿ ਮੋਗਾ ਦੇ ਪੌਸ਼ ਇਲਾਕੇ ਦੇ ਸਰਦਾਰ ਨਗਰ 'ਚ ਇਕ ਘਰ 'ਚੋਂ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਘਰ 'ਚੋਂ ਬਦਬੂ ਆਉਣ 'ਤੇ ਇਲਾਕਾ ਨਿਵਾਸੀਆਂ ਨੇ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਸਮਾਜ ਸੇਵਾ ਕਮੇਟੀ ਦੇ ਸਹਿਯੋਗ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।


ਸਮਾਜ ਸੇਵੀ ਸੁਸਾਇਟੀ ਦੇ ਮੁੱਖ ਸੇਵਾਦਾਰ ਸੰਨਿਆਸੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਰਦਾਰ ਨਗਰ ਵਿੱਚ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਪਈ ਹੈ, ਜਿਸ ਨੂੰ ਅਸੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਦੀ 45 ਸਾਲਾ ਪਤਨੀ ਬਾਹਰ ਗਈ ਹੋਈ ਸੀ, ਜਿਸ ਦੀ ਸੂਚਨਾ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Gurdaspur News: ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਸੜ ਕੇ ਹੋਈ ਸੁਆਹ; ਹਨੇਰੀ ਮਗਰੋਂ ਲੱਗੀ ਅੱਗ