Bahraich Road Accident: ਦੇਸ਼ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ ਜਿਸ ਦਾ ਮੁੱਖ ਕਾਰਨ ਧੁੰਦ ਦਾ ਕਹਿਰ ਹੋਣਾ ਵਿਚ ਦੱਸਿਆ ਜਾ ਰਿਹਾ ਹੈ। ਅਜਿਹੇ ਵਿਚ ਅੱਜ ਸੜਕ ਹਾਦਸੇ ਨਾਲ ਜੁੜਿਆ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦਾ ਹੈ ਜਿਥੇ ਵੱਡਾ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਬੁੱਧਵਾਰ ਸਵੇਰੇ ਇੱਕ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ। ਪੁਲਿਸ ਮੁਤਾਬਕ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।



ਮਿਲੀ ਜਾਣਕਾਰੀ ਮੁਤਾਬਕ ਬਹਿਰਾਇਚ-ਲਖਨਊ ਹਾਈਵੇਅ 'ਤੇ ਘਾਘਰਾ ਘਾਟ ਨੇੜੇ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਡ ਤੋਂ ਸਵਾਰੀ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬੱਸ ਵਿੱਚ ਸਵਾਰ 6 ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਐਸਐਚਓ ਰਾਜੇਸ਼ ਸਿੰਘ ਨੇ ਦੱਸਿਆ ਕਿ ਬੱਸ ਵਿੱਚ ਸਵਾਰ 15 ਜ਼ਖ਼ਮੀ ਯਾਤਰੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਈਦਗਾਹ ਡਿਪੂ ਦੀ ਬੱਸ ਲਖਨਊ ਤੋਂ ਬਹਿਰਾਇਚ ਜਾ ਰਹੀ ਸੀ।


ਇਹ ਵੀ ਪੜ੍ਹੋ: 7 ਸੂਬਿਆਂ ਦੇ ਵਿਦਿਆਰਥੀਆਂ ਵਿਚੋਂ ਦੇਸ਼ ਦੀ ਪਾਰਲੀਮੈਂਟ 'ਚ ਪੰਜਾਬ ਦੀ ਧੀ ਕਰੇਗੀ ਨੁਮਾਇੰਦਗੀ 


ਇਸ ਹਾਦਸੇ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਹਿਰੀਚ ਸੜਕ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਟਰੱਕ ਦੀ ਭਾਲ ਕਰ ਰਹੀ ਹੈ। ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਇਸ ਮਾਮਲੇ ਨੂੰ ਸੁਲਝਾ ਰਿਹਾ ਜਾਵੇਗਾ। ਪੁਲਿਸ ਨੇ ਇਸ ਹਾਦਸੇ ਤੋਂ ਬਾਅਦ ਟਰੱਕ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।