Punjab News: ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ।
Trending Photos
Punjab News: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।
ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।
ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਤੇ 85.3 ਫ਼ੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : Barnala News: ਬਰਨਾਲਾ ਦੀ ਪਾਸ਼ ਕਲੋਨੀ 'ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ਉਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਢਿੱਲ ਬਰਦਾਸ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Khanna News: ਨਸ਼ਾ ਤਸਕਰ ਨੇ ਪੁਲਿਸ ਉੱਪਰ ਗੱਡੀ ਚੜਾਉਣ ਦੀ ਕੀਤੀ ਕੋਸ਼ਿਸ਼, ਕਾਂਸਟੇਬਲ ਨੇ ਛਾਲ ਮਾਰ ਕੇ ਬਚਾਈ ਜਾਨ