ਚੰਡੀਗੜ: ਵਣ ਮਹੋਤਸਵ 2022 ਦੇ ਜਸ਼ਨਾਂ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਨੇ ਰਾਜ ਪੱਧਰੀ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਚੰਡੀਗੜ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਗਵਾਨ ਦਾ ਬੂਟਾ ਲਗਾਇਆ। ਹੈੱਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਵਣ ਮਹੋਤਸਵ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।


COMMERCIAL BREAK
SCROLL TO CONTINUE READING

 


ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਸ਼ੁਰੂ ਕੀਤੀ ਗਈ ਇਸ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿਚ ਮੌਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜੁਨਾ ਆਦਿ ਸਮੇਤ ਵੱਖ-ਵੱਖ ਪ੍ਰਜਾਤੀਆਂ ਦੇ 31000 ਦੇ ਕਰੀਬ ਬੂਟੇ ਲਗਾਏ ਜਾਣਗੇ। ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਬੂਟੇ ਮੁਹੱਈਆ ਕਰਵਾਏ ਗਏ ਹਨ।


 


ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਇਸ ਵਿਸ਼ਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਤਹਿਤ 'ਰੁੱਖ ਲਗਾਓ, ਪੰਜਾਬ ਨੂੰ ਸੰਭਾਲੋ' ਦੇ ਨਾਅਰੇ ਹੇਠ 31000 ਰੁੱਖ ਲਗਾਏ ਜਾਣਗੇ।


 


ਡੀ. ਜੀ. ਪੀ. ਪੰਜਾਬ ਤੋਂ ਬਾਅਦ, ਸ਼ਸ਼ੀ ਪ੍ਰਭਾ, ਐਸਕੇ ਅਸਥਾਨਾ, ਅਰਪਿਤ ਸ਼ੁਕਲਾ, ਰਾਮ ਸਿੰਘ, ਐਸਐਸ ਸ੍ਰੀਵਾਸਤਵ, ਨਰੇਸ਼ ਅਰੋੜਾ, ਏਐਸ ਰਾਏ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਅਨੀਤਾ ਪੁੰਜ, ਅਤੇ ਐਮਐਫ ਫਾਰੂਕੀ ਸਮੇਤ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ADGsP) ਸ਼ਾਮਲ ਹਨ। ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ।


 


ਡੀ. ਜੀ. ਪੀ. ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿਚ ਲਗਾਏ ਗਏ ਸਾਰੇ ਰੁੱਖਾਂ ਅਤੇ ਪੌਦਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਏ. ਡੀ. ਜੀ. ਪੀ. ਭਲਾਈ ਅਰਪਿਤ ਸ਼ੁਕਲਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜੋ ਕਿ ਹਰਿਆ ਭਰਿਆ ਵਾਤਾਵਰਣ ਵਿੱਚ ਵੱਡਾ ਯੋਗਦਾਨ ਸਾਬਤ ਹੋਵੇਗਾ।


 


 


ਇਸ ਦੌਰਾਨ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀ.ਪੀ./ਐਸ.ਐਸ.ਪੀ. ਇਸ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀ. ਏ. ਪੀ. ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਇਕਾਈਆਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾ ਕੇ ਡੀ. ਜੀ. ਪੀ. ਨਾਲ ਸ਼ਿਰਕਤ ਕੀਤੀ।