Vande Bharat train News: ਵੰਦੇ ਭਾਰਤ ਟ੍ਰੇਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਔਜਲਾ ਨੇ ਦਿੱਤੀ ਝੰਡੀ
Advertisement
Article Detail0/zeephh/zeephh2036405

Vande Bharat train News: ਵੰਦੇ ਭਾਰਤ ਟ੍ਰੇਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਔਜਲਾ ਨੇ ਦਿੱਤੀ ਝੰਡੀ

Vande Bharat train News: ਨਵੀਂ ਵੰਦੇ ਭਾਰਤ ਰੇਲ ਗੱਡੀ ਨੂੰ ਰਾਜਪਾਲ ਅਤੇ ਸੰਸਦ ਮੈਂਬਰ ਨੇ ਹਰੀ ਝੰਡੀ ਦਿਖਾਈ।

Vande Bharat train News: ਵੰਦੇ ਭਾਰਤ ਟ੍ਰੇਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਔਜਲਾ ਨੇ ਦਿੱਤੀ ਝੰਡੀ

Vande Bharat train News: ਨਵੀਂ ਵੰਦੇ ਭਾਰਤ ਟਰੇਨ ਪੰਜਾਬ ਦੇ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਇਹ ਟਰੇਨ ਦੁਪਹਿਰ 12:17 'ਤੇ ਰਵਾਨਾ ਹੋਈ। ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਇਹ ਟਰੇਨ ਦੁਪਹਿਰ 2:45 'ਤੇ ਲੁਧਿਆਣਾ ਪੁੱਜੀ ਤੇ ਬਾਅਦ ਦੁਪਹਿਰ 3 ਵਜੇ ਦਿੱਲੀ ਲਈ ਰਵਾਨਾ ਹੋਈ।

ਟਰੇਨ ਦੀ ਸ਼ੁਰੂਆਤ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ ਵਿਕਾਸ ਦੀ ਰਫ਼ਤਾਰ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਅੱਜ ਦੇਸ਼ ਭਰ ਵਿੱਚ ਅੱਠ ਟਰੇਨਾਂ ਚੱਲੀਆਂ ਹਨ। ਪੰਜਾਬ ਦੇ ਲੋਕਾਂ ਨੂੰ ਤੇਜ ਪ੍ਰਧਾਨ ਮੰਤਰੀ ਵੱਲੋਂ ਬਹੁਤ ਵੱਡਾ ਤੋਹਫ਼ਾ ਮਿਲਿਆ ਹੈ ਜਿਸ ਦਾ ਸਮਾਜ ਦੇ ਹਰ ਵਰਗ ਨੂੰ ਫਾਇਦਾ ਹੋਵੇਗਾ। ਹਰਿਆਣਾ-ਪੰਜਾਬ ਨੂੰ 2 ਵੰਦੇ ਭਾਰਤ ਟਰੇਨਾਂ ਮਿਲੀਆਂ ਹਨ।

ਇਨ੍ਹਾਂ ਵਿੱਚੋਂ ਇੱਕ ਰੇਲ ਗੱਡੀ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਕਟੜਾ ਸਟੇਸ਼ਨ ਤੋਂ ਹਰਿਆਣਾ-ਪੰਜਾਬ ਦੇ ਰਸਤੇ ਚੱਲੇਗੀ। ਦੂਜੀ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲੇਗੀ। ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਤੋਂ ਦਿੱਲੀ ਪਹੁੰਚਣ ਲਈ 5.45 ਘੰਟੇ ਦਾ ਸਫ਼ਰ ਤੈਅ ਕਰੇਗੀ।

ਵੰਦੇ ਭਾਰਤ ਪਹਿਲੇ ਦਿਨ ਸਵੇਰੇ 11.45 ਵਜੇ ਰਵਾਨਾ ਹੋਵੇਗਾ ਅਤੇ ਸ਼ਾਮ 5 ਵਜੇ ਦਿੱਲੀ ਪਹੁੰਚੇਗਾ। ਰੁਟੀਨ ਮੁਤਾਬਕ ਇਹ ਟਰੇਨ ਅੰਮ੍ਰਿਤਸਰ ਤੋਂ 8.05 ਵਜੇ ਚੱਲੇਗੀ ਤੇ 1.30 ਵਜੇ ਦਿੱਲੀ ਪਹੁੰਚੇਗੀ। ਇਸ ਦੇ ਰੁਕਣ ਵਾਲੇ ਸਥਾਨ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਤੇ ਅੰਬਾਲਾ ਕੈਂਟ ਹੋਣਗੇ। ਵੰਦੇ ਭਾਰਤ ਟਰੇਨ ਦਾ ਕਿਰਾਇਆ ਸਵਰਨ ਸ਼ਤਾਬਦੀ ਨਾਲੋਂ ਵੱਧ ਹੈ, ਜਦਕਿ ਸਮੇਂ ਦਾ ਅੰਤਰ ਸਿਰਫ਼ 25 ਮਿੰਟ ਹੈ। ਸਵਰਨ ਸ਼ਤਾਬਦੀ ਵੀ ਅੰਮ੍ਰਿਤਸਰ ਤੋਂ ਦਿੱਲੀ ਦੀ ਪਸੰਦੀਦਾ ਟਰੇਨ ਹੈ। ਜਿਸ ਵਿੱਚ ਆਮ ਲੋਕਾਂ ਦੇ ਨਾਲ ਵਪਾਰੀ ਵਰਗ ਵੀ ਸਫਰ ਕਰਦਾ ਹੈ।

ਇਹ ਟਰੇਨ ਅੰਮ੍ਰਿਤਸਰ ਤੋਂ ਹਫ਼ਤੇ ਦੇ ਸਾਰੇ ਦਿਨ ਸ਼ਾਮ 4.50 ਵਜੇ ਰਵਾਨਾ ਹੁੰਦੀ ਹੈ ਅਤੇ ਰਾਤ 11.50 ਵਜੇ ਦਿੱਲੀ ਪਹੁੰਚਦੀ ਹੈ। ਜਦਕਿ ਵੰਦੇ ਭਾਰਤ ਟ੍ਰੇਨ ਸਵੇਰੇ 8.05 ਵਜੇ ਰਵਾਨਾ ਹੋਵੇਗੀ ਅਤੇ 1.30 ਵਜੇ ਦਿੱਲੀ ਪਹੁੰਚੇਗੀ। ਸ਼ਾਮ ਨੂੰ ਦਿੱਲੀ ਪਹੁੰਚਣ ਲਈ ਰੇਲਗੱਡੀ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਮਦਦ ਮਿਲੇਗੀ, ਪਰ 1.4 ਗੁਣਾ ਚੇਅਰ ਕਾਰ ਦਾ ਕਿਰਾਇਆ ਅਤੇ 1.3 ਗੁਣਾ ਐਗਜ਼ੀਕਿਊਟਿਵ ਕਲਾਸ ਦਾ ਕਿਰਾਇਆ ਲੋਕਾਂ ਨੂੰ ਨਿਰਾਸ਼ ਕਰ ਸਕਦਾ ਹੈ।

ਇਹ ਵੀ ਪੜ੍ਹੋ : Ayodhya News: ਪ੍ਰਧਾਨ ਮੰਤਰੀ ਮੋਦੀ ਵੱਲੋਂ ਅਯੁੱਧਿਆ ਰੇਲਵੇ ਸਟੇਸ਼ਨ ਦਾ ਉਦਘਾਟਨ, ਨਵੀਂਆਂ ਗੱਡੀਆਂ ਨੂੰ ਦਿਖਾਈ ਝੰਡੀ

Trending news