ਪੰਜਾਬੀ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ ਸਨ।
Trending Photos
ਚੰਡੀਗੜ੍ਹ: ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੁਲਦੀਪ ਸਿੰਘ ਧਾਲੀਵਾਲ ਅੱਜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਸ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ।
ਅੱਜ ਮੈਂ ਮਕਬੂਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਿਆ। ਮੈਂ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦੇ ਹੋਏ ਭਰੋਸਾ ਦਵਾਇਆ ਕਿ ਅਸੀਂ ਸੱਚ ਜ਼ਰੂਰ ਸਾਹਮਣੇ ਲੈ ਕੇ ਆਵਾਂਗੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੈਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਬਖ਼ਸ਼ਣ। pic.twitter.com/J3PWKZaUqr
— Adv Harpal Singh Cheema (@HarpalCheemaMLA) June 2, 2022
ਪੰਜਾਬੀ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।
ਇਸ ਦੇ ਪਹਿਲਾਂ ਦੇਰ ਸ਼ਾਮ ਨੂੰ ਕਿਸਾਨ ਨੇਤਾ ਰਾਕੇਸ਼ ਟਿਕੈਤ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ, ਜਿਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਛੋਟੀ ਉਮਰੇ ਵੱਡੀਆਂ ਪੁਲਾਂਘਾ ਪੁੱਟੀਆਂ ਸਨ ਅਤੇ ਦੇਸ਼ਾਂ ਵਿਦੇਸ਼ਾਂ ’ਚ ਮਾਨਸਾ ਜ਼ਿਲ੍ਹੇ ਦਾ ਨਾਂਅ ਪਹੁੰਚਾ ਦਿੱਤਾ ਸੀ, ਪਰ ਉਸ ਦਾ ਇਸ ਤਰ੍ਹਾਂ ਇੱਥੋਂ ਚਲੇ ਜਾਣਾ ਮੰਦਭਾਗਾ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ’ਚ ਜਾਂਚ ਤੇਜ਼ੀ ਨਾਲ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।