ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤੇ ਵੱਖ-ਵੱਖ ਅੱਤਵਾਦੀ, ਤਿਉਹਾਰੀ ਸੀਜ਼ਨਾਂ `ਚ ਕਰ ਸਕਦੇ ਸੀ ਮਾਹੌਲ ਖਰਾਬ
ਪੰਜਾਬ ਪੁਲਿਸ ਵੱਲੋਂ 2 ਵੱਖ-ਵੱਖ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਕੋਲੋ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੋਰਵ ਯਾਦਵ ਨੇ ਟਵੀਟ ਕਰਕੇ ਦਿੱਤੀ
ਚੰਡੀਗੜ੍ਹ- ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਲਰਟ 'ਤੇ ਹੈ। ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕਦਾ ਹੈ। ਗੈਂਗਸਟਰ ਤੇ ਅੱਤਵਾਦੀਆਂ ਵੱਲੋਂ ਵੀ ਇਨ੍ਹਾਂ ਦਿਨਾਂ ਵਿੱਚ ਮਾਹੌਲ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਜਿਸ ਨੂੰ ਲੈ ਕੇ ਪਹਿਲਾ ਤੋਂ ਹੀ ਪੰਜਾਬ ਪੁਲਿਸ ਸਤਰਕ ਹੈ ਤੇ ਪੰਜਾਬ ਵਿੱਚ ਸੁਰੱਖਿਆ ਦੇ ਪ੍ਰਬੰਧ ਵੀ ਵਧਾ ਦਿੱਤੇ ਗਏ ਹਨ।
ਇਸੇ ਤਹਿਤ ਪੰਜਾਬ ਪੁਲਿਸ ਨੂੰ ਅੱਜ 2 ਵੱਡੀਆਂ ਕਾਮਯਾਬੀਆਂ ਮਿਲੀਆਂ। ਪੰਜਾਬ ਪੁਲਿਸ ਵੱਲੋਂ 2 ਵੱਖ-ਵੱਖ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਕੋਲੋ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਇੱਕ ਵਿਅਕਤੀ ਮੋਗਾ ਪੁਲਿਸ ਦੁਆਰਾ ਫੜਿਆ ਗਿਆ ਹੈ ਜਿਸ ਦੇ ਸਬੰਧ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡਾਲਾ ਨਾਲ ਹਨ। ਦੂਜਾ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੁਆਰਾ ਫੜਿਆ ਗਿਆ ਹੈ ਜਿਸਦੇ ਸਬੰਧ ਕਨੇਡਾ ਸਥਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਨਾਲ ਦੱਸੇ ਜਾ ਰਹੇ ਹਨ।
ਦੱਸਦੇਈਏ ਕਿ ਕੈਨੇਡਾ-ਅਧਾਰਤ ਅੱਤਵਾਦੀ ਅਰਸ਼ ਡਾਲਾ ਨਾਲ ਸਬੰਧ ਰੱਖਣ ਵਿਅਕਤੀ ਕੋਲੋ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਜੋ ਹੋਈ ਹੈ। ਜਿਸ ਕੋਲੋ 1 ਪਿਸਤੌਲ 30 ਬੋਰ, 1 ਬਰੇਟਾ ਪਿਸਤੌਲ 9 ਐਮ.ਐਮ., 50 ਜਿੰਦਾ ਕਾਰਤੂਸ 30 ਬੋਰ, 10 ਜਿੰਦਾ ਕਾਰਤੂਸ 9 ਐਮ.ਐਮ., 3 ਹੈਂਡ ਗਰਨੇਡ ਅਤੇ ਅਪਰਾਧ ਵਿੱਚ ਵਰਤੀ ਗਈ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਉਧਰ ਅੰਮ੍ਰਿਤਸਰ ਪੁਲਿਸ ਦੁਆਰਾ ਲਖਬੀਰ ਸਿੰਘ ਉਰਫ ਲੰਡਾ ਨਾਲ ਸਬੰਧ ਰੱਖਣ ਵਾਲਾ ਵਿਅਕਤੀ ਜਿਸ ਦੀ ਪਹਿਚਾਣ ਯੋਗਰਾਜ ਸਿੰਘ ਉਰਫ ਯੋਗ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ ਉਸ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਵੱਲੋਂ ਹਥਿਆਰਾਂ-ਵਿਸਫੋਟਕਾਂ-ਨਸ਼ੇ ਦੀ ਤਸਕਰੀ ਸਰਹੱਦ ਪਾਰ ਤੋਂ ਕਰਵਾਈ ਜਾਂਦੀ ਸੀ। ਉਸ ਕੋਲੋ ਪੁਲਿਸ ਨੂੰ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ, ਦੋ ਆਧੁਨਿਕ AK-56 ਅਸਾਲਟ ਰਾਈਫਲਾਂ ਦੇ ਨਾਲ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ .30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਇਸ ਦੇ ਨਾਲ ਹੀ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਵੱਲੋਂ ਇੱਕੋ ਦਿਨ ਵਿੱਚ 2 ਵੱਡੇ ਗਿਰੋਹ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਕਾਬੂ ਕਰਨੇ ਵੱਡੀ ਕਾਮਯਾਬੀ ਹੈ। ਹਥਿਆਰਬੰਦ ਇਹ ਵਿਅਕਤੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਸੀ। ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਅੱਤਵਾਦੀ ਗਤੀਵਿਧੀਆਂ ਖਿਲਾਫ ਕੜ੍ਹੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸੂਬੇ ਵਿੱਚ ਅਮਨ ਸ਼ਾਤੀ ਬਰਕਰਾਰ ਰਹੇ।
WATHC LIVE TV