Veer Bal Diwas: ਫਤਹਿਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਅੱਜ ਵੀਰ ਬਾਲ ਦਿਵਸ ਉਤ ਅਸੀਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਾਂ। ਇੰਨੀ ਛੋਟੀ ਉਮਰ ਵਿੱਚ ਬਹਾਦਰੀ ਨਾਲ ਆਪਾਂ ਵਾਰਨਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ‘ਐਕਸ’ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ‘ਤੇ ਦ੍ਰਿੜ ਰਹੇ।


ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਵੱਡੀ ਮਿਸਾਲ ਹੈ। ਉਨ੍ਹਾਂ ਲਿਖਿਆ ਕਿ “ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।


ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਦੇਸ਼ਵਿਆਪੀ ਵੀਰ ਬਾਲ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ ਅਤੇ ਸੁਪੋਸ਼ਿਤ ਗ੍ਰਾਮ ਪੰਚਾਇਤ ਅਭਿਆਨ ਦੀ ਸ਼ੁਰੂਆਤ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਵੀ ਮੌਜੂਦ ਹੋਣਗੇ। ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ‘ਵੀਰ ਬਾਲ ਦਿਵਸ’ਮਨਾਇਆ ਜਾਵੇਗਾ।


ਉਥੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅੰਨਪੂਰਾ ਦੇਵੀ ਨੇ ਐਕਸ ਉਤੇ ਪੋਸਟ ਉਥੇ ਲਿਖਿਆ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਅਰਪਣ ਕਰਨ ਵਾਲੇ ਵੀਰ ਬਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ। ਵੀਰ ਜ਼ੋਰਾਵਰ ਸਿੰਘ ਜੀ ਅਤੇ ਵੀਰ ਫਤਹਿ ਸਿੰਘ ਜੀ ਦੇ ਮਹਾਨ ਬਲਿਦਾਨ ਨੂੰ ਰਾਸ਼ਟਰ ਕਰਦੇ ਨਹੀਂ ਭੁੱਲੇਗਾ।


 ਪਹਿਲੀ ਵਾਰ ਰਾਸ਼ਟਰੀ ਬਾਲ ਪੁਰਸਕਾਰ ਗਣਤੰਤਰ ਦਿਵਸ ਦੀ ਬਜਾਏ 26 ਦਸੰਬਰ ਨੂੰ ਦਿੱਤੇ ਜਾਣਗੇ। ਰਾਸ਼ਟਰੀ ਬਾਲ ਪੁਰਸਕਾਰ ਦੇ ਮੌਕੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਵਾਰ ਸਨਮਾਨਿਤ ਕੀਤੇ ਗਏ ਸਾਰੇ 17 ਬੱਚਿਆਂ ਨੂੰ ਸਨਮਾਨਿਤ ਕਰਨਗੇ। ਹਰੇਕ ਜੇਤੂ ਨੂੰ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸ਼ੰਸਾ ਪੱਤਰ ਕਿਤਾਬਚਾ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਸ਼ਾਮਲ ਹੋਣਗੇ।


ਇਸ ਵਾਰ 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ​​ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਵੀਰ ਬਾਲ ਦਿਵਸ 'ਤੇ ਰਾਸ਼ਟਰੀ ਪ੍ਰੋਗਰਾਮ 26 ਦਸੰਬਰ 2024 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਜਾਵੇਗਾ।


ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪੋਸ਼ਿਤ ਪੰਚਾਇਤ ਯੋਜਨਾ ਦਾ ਉਦਘਾਟਨ ਕਰਨਗੇ ਅਤੇ ਮਾਰਚ ਪਾਸਟ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਉਦਘਾਟਨੀ ਭਾਸ਼ਣ ਦੇਣਗੇ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਅਤੇ ਪਤਵੰਤਿਆਂ ਸਮੇਤ ਲਗਭਗ 3,500 ਬੱਚੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।


ਵੀਰ ਬਾਲ ਦਿਵਸ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਵਿਸ਼ੇਸ਼ ਤੌਰ 'ਤੇ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਹੈ। ਇਹ ਦੋਵੇਂ ਸਾਹਿਬਜ਼ਾਦਿਆਂ ਨੇ ਮੁਗਲ ਸਾਮਰਾਜ ਦੇ ਜ਼ੁਲਮਾਂ ​​ਦਾ ਸਾਹਮਣਾ ਕਰਦਿਆਂ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ।