Patiala News: ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ `ਤੇ ਤਿੰਨ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ
Patiala News: ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਨਹੀਂ ਕਰਵਾਇਆ।
Patiala News: ਰਿਟਰਨਿੰਗ ਲੋਕ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਪਾਰਟੀਆਂ ਵੱਲੋਂ ਵੱਡੀ ਗਿਣਤੀਆਂ ਵਿੱਚ ਆਪਣੇ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਜੋ ਆਪਣੇ ਲਈ ਵੋਟਾਂ ਮੰਗ ਰਹੇ ਹਨ, ਚੋਣ ਕਮਿਸ਼ਨਰ ਪੰਜਾਬ ਵੱਲੋਂ ਇਨ੍ਹਾਂ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਨੂੰ ਰੱਦ ਕਰ ਦਿੱਤਾ ਹੈ।
ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗ
ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਖੁਦ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।