Surinder Shinda Cremation News: ਅੱਜ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ
Surinder Shinda Cremation News: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਹੋਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਮੀਡੀਆ ਨਾਲ ਸਾਂਝੀ ਕੀਤੀ ਸੀ।
Surinder Shinda Cremation News: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦਾ ਅੰਤਿਮ ਸਸਕਾਰ ਅੱਜ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਦੁਪਹਿਰੇ 1 ਵਜੇ ਕੀਤਾ ਜਾਵੇਗਾ। ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਚਿਪਕਾਈ ਗਈ ਹੈ। ਛਿੰਦਾ ਦੇ ਸਮਰਥਕ ਉਨ੍ਹਾਂ ਨੂੰ ਖੁੱਲ੍ਹੇ ਟਰੱਕ 'ਚ ਅੰਤਿਮ ਦਰਸ਼ਨ ਕਰ ਸਕਣਗੇ।
ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ 'ਚ ਪਹੁੰਚਣਗੇ। ਛਿੰਦਾ ਨੇ ਬੁੱਧਵਾਰ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਛਿੰਦਾ ਦਾ ਪੁੱਤਰ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਤੋਂ ਤਿੰਨ ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।
ਦਰਅਸਲ ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਬੀਤੇ ਦਿਨੀ ਕੈਨੇਡਾ ਤੋਂ ਲੁਧਿਆਣਾ ਪਰਤ ਆਇਆ ਸੀ। ਸੁਰਿੰਦਰ ਛਿੰਦਾ ਦੀ ਬੇਟੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਲੁਧਿਆਣਾ ਵਾਪਸ ਆਉਣਾ ਸੀ। ਇਸ ਦੇ ਮੱਦੇਨਜ਼ਰ ਅੰਤਿਮ ਸੰਸਕਾਰ ਦੀ ਤਰੀਕ ਤੈਅ ਕੀਤੀ ਗਈ ਸੀ। ਦੂਜੇ ਪਾਸੇ ਸਿਮਰਨ ਜਦ ਘਰ ਪੁੱਜਿਆ ਤਾਂ ਉਹ ਆਪਣੇ ਭਰਾ ਮਨਿੰਦਰ ਨੂੰ ਜੱਫੀ ਪਾ ਕੇ ਰੋਣ ਲੱਗ ਪਿਆ। ਆਪਣੇ ਪਿਤਾ ਨੂੰ ਯਾਦ ਕਰਕੇ ਦੋਵੇਂ ਹੰਝੂ ਵਹਾਉਣ ਲੱਗ ਪਏ। ਉੱਥੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਦਿਲਾਸਾ ਦਿੱਤਾ।
ਇਹ ਵੀ ਪੜ੍ਹੋ: Surinder Shinda Songs: ਭਾਵੇਂ ਸੁਰਿੰਦਰ ਛਿੰਦਾ ਨਹੀਂ ਰਹੇ ਪਰ ਆਪਣੀ ਕਲਾ ਸਦਕਾ ਹਮੇਸ਼ਾਂ ਲੋਕਾਂ 'ਚ ਰਹਿਣਗੇ ਜਿੰਦਾ
ਦੱਸ ਦਈਏ ਕਿ ਪੰਜਾਬੀ ਗਾਇਕ ਸੁਰਿੰਦਰ ਛਿੰਦਾ (Surinder Shinda) ਨੇ 64 ਸਾਲਾ ਦੀ ਉਮਰ ਵਿੱਚ ਲੁਧਿਆਣਾ ਦੇ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ 'ਚ ਭਰਤੀ ਸਨ ਅਤੇ ਉਹਨਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਡਾਕਟਰਾਂ ਨੇ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ ਪਰ 26 ਜੁਲਾਈ ਨੂੰ ਸਵੇਰੇ 7.30 ਵਜੇ ਉਹਨਾਂ ਦੀ ਮੌਤ ਹੋ ਗਈ ਸੀ। ਸੁਰਿੰਦਰ ਛਿੰਦਾ (Surinder Shinda) ਨੇ ਬੇਸ਼ਕ ਦੁਨੀਆਂ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਦਿੱਤਾ ਪਰ ਉਨ੍ਹਾਂ ਦੀ ਆਵਾਜ਼ ਪੰਜਾਬੀ ਗਾਇਕੀ 'ਚ ਅਮਰ ਹੋ ਗਈ ਹੈ।
ਸੁਰਿੰਦਰ ਛਿੰਦੇ ਨੂੰ ਗਾਇਕੀ ਆਪਣੇ ਪਿਤਾ ਜੀ ਨੂੰ ਰਿਆਜ਼ ਕਰਦਿਆਂ ਦੇਖ ਕੇ ਸ਼ੁਰੂ ਕੀਤੀ ਸੀ। ਉਹਨਾਂ ਨੇ ਜਸਵੰਤ ਭੰਵਰਾ ਤੋਂ ਗਾਇਕੀ ਦੀ ਤਾਲੀਮ ਲਈ ਸੀ। ਸੁਰਿੰਦਰ ਛਿੰਦਾ (Surinder Shinda) ਦਾ ਅਸਲੀ ਨਾਂ ਸੁਰਿੰਦਰ ਪਾਲ ਧੰਮੀ ਸੀ ਅਤੇ ਉਹ ਪੰਜਾਬੀ ਲੋਕ ਗਾਇਕ ਸਨ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਤੇ ਦੋ ਧੀਆਂ ਨੂੰ ਛੱਡ ਗਿਆ ਹੈ।
ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਮਰਹੂਮ ਅਮਰ ਸਿੰਘ ਚਮਕੀਲਾ ਦੇ ਪੁੱਤਰ ਗਿੱਲ ਹਰਦੀਪ, ਮਨਿੰਦਰ ਸ਼ਿੰਦਾ, ਸ਼ਿਵ ਸਿਮਰਨ ਪਾਲ ਸ਼ਿੰਦਾ ਨੂੰ ਵੀ ਸੰਗੀਤ ਦੀ ਸਿੱਖਿਆ ਦਿੱਤੀ ਸੀ। ਸੁਰਿੰਦਰ ਸ਼ਿੰਦਾ ਨੇ 45 ਤੋਂ ਵੱਧ ਐਲਬਮ ਕੀਤੀਆਂ ਅਤੇ ਸਾਰੇ ਗੀਤ ਸੁਪਰਹਿੱਟ ਰਹੇ। ਸੁਰਿੰਦਰ ਛਿੰਦਾ ਨੇ 20 ਦੇ ਕਰੀਬ ਫਿਲਮਾਂ ਕੀਤੀਆਂ ਅਤੇ ਅਦਾਕਾਰੀ 'ਚ ਵੀ ਆਪਣੀ ਵੱਖਰੀ ਛਾਪ ਛੱਡੀ।
ਇਹ ਵੀ ਪੜ੍ਹੋ: Surinder Shinda Death News: ਕੌਣ ਸੀ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ? ਜਾਣੋ ਉਹਨਾਂ ਦੀ ਜ਼ਿੰਦਗੀ ਨਾਲ ਜੁੜੇ ਅਹਿਮ ਕਿੱਸੇ