Amritsar News: ਤਿੰਨ ਮਹੀਨੇ ਪਹਿਲਾਂ ਲੜਕੀ ਦੀਆਂ ਫੋਟੋਆਂ ਕੀਤੀਆਂ ਸਨ ਵਾਇਰਲ; ਇਨਸਾਫ਼ ਲਈ ਭੁੱਖ ਹੜਤਾਲ `ਤੇ ਬੈਠੀ
Amritsar News: ਨੌਜਵਾਨ ਵੱਲੋਂ ਫੋਟੋਆਂ ਵਾਇਰਲ ਸ਼ਿਕਾਰ ਹੋਣ ਤੋਂ ਬਾਅਦ ਇਨਸਾਫ਼ ਨਾ ਮਿਲਣ ਉਤੇ ਪੀੜਤਾ ਧਰਨੇ ਉਪਰ ਬੈਠ ਗਈ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਕਚਹਿਰੀ ਚੌਕ ਵਿੱਚ ਪੀੜਤ ਲੜਕੀ ਅੱਜ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਪਰ ਬੈਠ ਗਈ ਹੈ। ਲੜਕੀ ਦਾ ਕਹਿਣਾ ਹੈ ਕਿ ਉਸ ਨੂੰ ਤਿੰਨ ਮਹੀਨੇ ਤੋਂ ਉੱਪਰ ਹੋ ਚੱਲੇ ਹਨ ਅਜੇ ਤੱਕ ਇਨਸਾਫ ਨਹੀਂ ਮਿਲਿਆ ਨਾ ਹੀ ਜਿਹੜੇ ਲੜਕਿਆਂ ਨੇ ਉਸ ਦੀਆਂ ਫੋਟੋਆਂ ਵਾਇਰਲ ਕੀਤੀਆਂ ਹਨ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਉਸ ਨੇ ਥਾਣਾ ਜੰਡਿਆਲਾ ਦੇ ਬਾਹਰ ਵੀ ਧਰਨਾ ਲਗਾਇਆ ਸੀ ਪਰ ਉਦੋਂ ਵੀ ਪੁਲਿਸ ਨੇ ਭਰੋਸਾ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਉਨ੍ਹਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਮੁਲਜ਼ਮ ਸ਼ਰੇਆਮ ਬਾਹਰ ਘੁੰਮ ਰਿਹਾ ਤੇ ਸੋਸ਼ਲ ਮੀਡੀਆ ਉਤੇ ਉਸ ਦੀਆਂ ਫੋਟੋਆਂ ਤੇ ਵੀਡੀਓ ਵੱਖ-ਵੱਖ ਆਈਡੀਆ ਬਣਾ ਕੇ ਵਾਇਰਲ ਕਰ ਰਿਹਾ ਹੈ। ਇਧਰ ਚੱਲਦੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਬੈਠਣਾ ਪੈ ਰਿਹਾ ਹੈ।
ਜੇ ਉਸ ਨੂੰ ਕੁੱਝ ਵੀ ਹੁੰਦਾ ਹੈ ਤੇ ਉਸ ਦਾ ਪੁਲਿਸ ਪ੍ਰਸ਼ਾਸਨ ਤੇ ਲੜਕੇ ਦਾ ਪਰਿਵਾਰ ਜ਼ਿੰਮੇਵਾਰ ਹੋਵੇਗਾ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਜਸਪਾਲ ਵੱਲੋਂ ਕੇਸ ਵਾਪਸ ਲੈਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੀੜਤਾ ਨੇ ਦੱਸਿਆ ਕਿ ਉਹ ਧਮਕੀਆਂ ਦੇ ਰਿਹਾ ਹੈ ਕਿ ਜੇ ਉਸ ਦੇ ਨਾਲ ਵਿਆਹ ਨਹੀਂ ਕਰਵਾਇਆ ਤਾਂ ਉਸ ਦੀਆਂ ਤਸਵੀਰਾਂ ਤੇ ਵੀਡੀਓ ਹੋਰ ਵਾਇਰਲ ਕਰ ਦਵਾਂਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਭਗਵਾਨ ਵਾਲਮੀਕਿ ਵੀਰ ਸੈਨਾ ਦੇ ਪੰਜਾਬ ਪ੍ਰਧਾਨ ਲੱਕੀ ਵੈਦ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋ ਉਨ੍ਹਾਂ ਦੇ ਸਮਾਜ ਦੀਆਂ ਧੀਆਂ ਭੈਣਾ ਨੂੰ ਇਨਸਾਫ ਦੇ ਨਾਮ ਉਤੇ ਧੋਖਾ ਦਿੱਤਾ ਜਾ ਰਿਹਾ ਹੈ ਅਤੇ ਉਹ ਮੁੜ ਤੋਂ ਸੰਘਰਸ਼ ਕਰਨ ਲਈ ਮਜਬੂਰ ਹੈ ਜਿਸਦੇ ਚੱਲਦੇ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਕੇ ਐਫਆਈਆਰ ਤਾਂ ਦਰਜ ਕਰਵਾਈ ਸੀ ਪਰ ਪੁਲਿਸ ਵੱਲੋਂ ਪਰਚਾ ਦਰਜ ਕਰਨ ਤੋਂ ਬਾਅਦ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਨੇ ਕਿਹਾ ਕਿ ਉਹ ਪੀੜਤਾ ਦੇ ਨਾਲ ਖੜ੍ਹੇ ਹਨ। ਅੱਜ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਤੇ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਮਹੀਨੇ ਤੋਂ ਉੱਪਰ ਹੋ ਚੁੱਕਾ ਹੈ। ਐਸਐਸਪੀ ਦਿਹਾਤੀ ਡੀਐਸਪੀ ਦਿਹਾਤੀ ਸਭ ਨੂੰ ਮਿਲ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਹੋਣ ਕਾਰਨ ਉਹ ਭੁੱਖ ਹੜਤਾਲ ਉਤੇ ਬੈਠਣ ਨੂੰ ਮਜਬੂਰ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਦਬਾਅ ਕਾਰਨ ਲੜਕੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਬਾਕੀ ਦੋ ਨੌਜਵਾਨਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ। ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।