Chandigarh News: ਵਿਧਾਇਕ ਅਮੋਲਕ ਸਿੰਘ ਦੀ ਪੁਲਿਸ ਮੁਲਾਜ਼ਮ ਨਾਲ ਬਹਿਸਦੇ ਦੀ ਵੀਡੀਓ ਵਾਇਰਲ
Chandigarh News: ਜੈਤੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮੋਲਕ ਸਿੰਘ ਦੀ ਚੰਡੀਗੜ੍ਹ ਵਿੱਚ ਪੁਲਿਸ ਮੁਲਾਜ਼ਮ ਨਾਲ ਬਹਿਸਦੇ ਹੋਏ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
Chandigarh News: ਵਿਧਾਇਕ ਅਮੋਲਕ ਸਿੰਘ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮੋਲਕ ਸਿੰਘ ਦਾ ਇੱਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਉਨ੍ਹਾਂ ਦਾ ਇੱਕ ਟ੍ਰੈਫਿਕ ਮੁਲਾਜ਼ਮ ਨਾਲ ਪੇਚਾ ਪੈ ਗਿਆ ਹੈ।
ਵੀਡੀਓ 'ਚ ਵਿਧਾਇਕ ਅਮੋਲਕ ਸਿੰਘ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਕਾਂਸਟੇਬਲ ਨਾਲ ਬਹਿਸਦੇ ਹੋਏ ਨਜ਼ਰ ਆ ਰਹੇ ਹਨ। ਅਮੋਲਕ ਸਿੰਘ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਜੈਤੋ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਵਾਇਰਲ ਹੋ ਰਹੀ ਵੀਡੀਓ ਚੰਡੀਗੜ੍ਹ ਦੇ ਸੈਕਟਰ 17 ਅਤੇ ਸੈਕਟਰ 35 ਦੀ ਡਿਵਾਈਡਿੰਗ ਰੋਡ ਦੀ ਹੈ।
ਘਟਨਾ ਸਮੇਂ ਵਿਧਾਇਕ ਦੀ ਪਤਨੀ ਵੀ ਕਾਰ ਵਿੱਚ ਮੌਜੂਦ ਸੀ। ਇਸ ਮਾਮਲੇ ਵਿੱਚ ਵਿਧਾਇਕ ਨੇ ਐਸਐਸਪੀ ਚੰਡੀਗੜ੍ਹ ਨੂੰ ਘਟਨਾ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਵਾਇਰਲ ਵੀਡੀਓ 'ਚ ਚੰਡੀਗੜ੍ਹ ਟ੍ਰੈਫਿਕ ਪੁਲਿਸ ਮੁਲਾਜ਼ਮ ਕਹਿ ਰਹੇ ਹਨ ਕਿ ਤੁਸੀਂ ਵਿਧਾਇਕ ਹੋਵੋਗੇ ਪਰ ਅਸੀਂ ਵੀ ਆਪਣੀ ਡਿਊਟੀ 'ਤੇ ਹਾਂ। ਇਸ ਦਰਮਿਆਨ ਪੁਲਿਸ ਵਾਲਾ ਵਿਧਾਇਕ ਨੂੰ ਪੁੱਛਦਾ ਹੈ ਕਿ ਉਸ ਨੇ ਕੀ ਗ਼ਲਤ ਕਿਹਾ।
ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ
ਅੱਗੇ ਸੀਟ 'ਤੇ ਬੈਠੇ ਵਿਧਾਇਕ ਨੇ ਸ਼ਿਸ਼ਟਾਚਾਰ ਨਾਲ ਗੱਲ ਕਰਨ ਦੀ ਸਲਾਹ ਦਿੱਤੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਅਮੋਲਕ ਸਿੰਘ ਨੇ ਪਾਵਰਕਾਮ ਦੇ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਰਿਸ਼ਵਤ ਲੈਂਦੇ ਮੁਲਾਜ਼ਮ ਨੂੰ ਰੰਗੇ ਹੱਥੀ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਸੀ। ਇਸ ਮਗਰੋਂ ਇਸ ਗੱਲ ਦੀ ਬਹੁਤ ਸਿਫ਼ਤ ਹੋਈ ਸੀ ਪਰ ਹੁਣ ਜੋ ਵੀਡੀਓ ਵਾਇਰਲ ਹੋ ਰਹੀ ਹੈ ਉਸ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਲਿਖਿਆ, "ਆਮ ਆਦਮੀ ਪਾਰਟੀ ਦਾ ਇੱਕ ਹੋਰ ਘਿਨੌਣਾ ਤੇ ਬੇਤੁਕਾ ਵਤੀਰਾ। ਅਮੋਲਕ ਸਿੰਘ ਚੰਡੀਗੜ੍ਹ ਪੁਲਿਸ ਦੇ ਪੁਲਿਸ ਅਧਿਕਾਰੀ ਨਾਲ ਮਾੜਾ ਸਲੂਕ ਕਰਦੇ ਹੋਏ ਦੇਖੇ ਗਏ।
ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ