ਵਿਧਾਨ ਸਭਾ ਇਜਲਾਸ: ਗ੍ਰਹਿ ਮੰਤਰੀ ਰੰਧਾਵਾ ਵੱਲੋਂ ਸਦਨ ਵਿਚ ਪ੍ਰਸਤਾਵ ਪੇਸ਼
Advertisement

ਵਿਧਾਨ ਸਭਾ ਇਜਲਾਸ: ਗ੍ਰਹਿ ਮੰਤਰੀ ਰੰਧਾਵਾ ਵੱਲੋਂ ਸਦਨ ਵਿਚ ਪ੍ਰਸਤਾਵ ਪੇਸ਼

ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ.ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। 

ਵਿਧਾਨ ਸਭਾ ਇਜਲਾਸ: ਗ੍ਰਹਿ ਮੰਤਰੀ ਰੰਧਾਵਾ ਵੱਲੋਂ ਸਦਨ ਵਿਚ ਪ੍ਰਸਤਾਵ ਪੇਸ਼

ਨੀਤਿਕਾ ਮਹੇਸ਼ਵਰੀ/ਚੰਡੀਗੜ: "ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਅਤੇ ਉਸ ਤੋਂ ਬਾਅਦ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ "Gallantry Awards" ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ.ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ। ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ।

BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।"

 

WATCH LIVE TV

Trending news