Vigilance action against former Punjab Minister Balbir Singh Sidhu news: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸਦੇ ਮੁਤਾਬਕ ਹੁਣ ਬਲਬੀਰ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਤਲਬ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਵਿਜੀਲੈਂਸ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰੀਬ 1 ਮਹੀਨਾ ਪਹਿਲਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਜਾਇਦਾਦ ਤੇ ਖਾਤਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਸੀ। 


ਮੀਡੀਆ ਰਿਪੋਰਟਾਂ ਦੇ ਮੁਤਾਬਕ ਇੱਕ ਮਹੀਨਾ ਪਹਿਲਾਂ ਹੀ ਦਾਵਾ ਕੀਤਾ ਗਿਆ ਸੀ ਕਿ ਜਲਦ ਹੀ ਬਲਬੀਰ ਸਿੱਧੂ 'ਤੇ ਗਾਜ ਡਿੱਗ ਸਕਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਦੇ ਕਈ ਰਿਕਾਰਡ ਮੰਗਵਾਏ ਗਏ ਸਨ ਅਤੇ ਹੁਣ 21 ਤਰੀਕ ਨੂੰ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।


ਫਿਲਹਾਲ ਬਲਬੀਰ ਸਿੰਘ ਸਿੱਧੂ ਜਲੰਧਰ ਜਿਮਨੀ ਚੋਣਾਂ ਵਿੱਚ ਭਾਜਪਾ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀਆਂ ਦੀ ਸੂਚੀ ਵਿੱਚ ਬਲਬੀਰ ਸਿੱਧੂ ਦਾ ਨਾਮ ਵੀ ਸ਼ਾਮਲ ਹੈ ਜਿਨ੍ਹਾਂ ਦੇ ਖਿਲਾਫ ਵਿਜੀਲੈਂਸ ਵੱਲੋਂ ਵੱਖ-ਵੱਖ ਜਾਂਚਾਂ ਕੀਤੀਆਂ ਜਾ ਰਹੀਆਂ ਹਨ। 


ਇੱਥੇ ਇਹ ਦੱਸਣਾ ਵੀ ਜਰੂਰੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। 


ਇਹ ਵੀ ਪੜ੍ਹੋ: Coronavirus Punjab Update: ਪੰਜਾਬ 'ਚ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਖਤਮ!


ਇਸ ਦੌਰਾਨ ਇੱਕ ਹੋਰ ਖ਼ਬਰ ਸਾਹਮਣੇ ਆਈ ਸੀ ਕਿ ਹੁਣ ਵਿਜੀਲੈਂਸ ਵੱਲੋਂ ਰਾਜਜੀਤ ਸਿੰਘ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇਗੀ। ਇਸ ਸੰਬੰਧੀ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕਰ ਦਿੱਤਾ ਗਿਆ ਹੈ। ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੇ ਮਾਮਲੇ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਜਜੀਤ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਹੈ। 


ਵਿਜੀਲੈਂਸ ਵੱਲੋਂ ਰਾਜਜੀਤ ਸਿੰਘ ਦੀਆਂ ਮੁਹਾਲੀ, ਲੁਧਿਆਣਾ, ਪਟਿਆਲਾ, ਜਲੰਧਰ, ਤਰਨਤਾਰਨ ਅਤੇ ਹੁਸ਼ਿਆਰ ਵਿੱਚ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕੀਤੀਆਂ ਗਈਆਂ ਹਨ।  


ਇਹ ਵੀ ਪੜ੍ਹੋ: Coronavirus Update: ਪੰਜਾਬ 'ਚ ਕੋਰੋਨਾ ਦੇ 225 ਮਾਮਲੇ ਆਏ ਸਾਹਮਣੇ, ਇੱਕ ਮੌਤ ਹੋਈ ਦਰਜ


(For more news apart from Vigilance action against former Punjab Minister Balbir Singh Sidhu news, stay tuned to Zee PHH)