Punjab News: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Punjab News: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ: Vigilance Bureau: ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।
ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Diabetic Retinopathy: ਸ਼ੂਗਰ ਲੈਵਲ ਵਧਣ ਕਾਰਨ ਜਾ ਸਕਦੀ ਹੈ ਅੱਖਾਂ ਦੀ ਰੌਸ਼ਨੀ, ਜਾਣੋ ਕੀ ਹੁੰਦੀ ਹੈ ਡਾਇਬੀਟਿਕ ਰੈਟੀਨੋਪੈਥੀ