Punjab News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਅਦਾਲਤ `ਚ ਹੋਵੇਗੀ ਪੇਸ਼ੀ
Former Punjab Minister Arrested: ਬਿਊਰੋ ਨੇ ਦੱਸਿਆ ਕਿ ਸਾਬਕਾ ਮੰਤਰੀ ਦੀਆਂ ਹੋਰ ਜਾਇਦਾਦਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਧਰਮਸੋਤ ਨੂੰ ਮੰਗਲਵਾਰ ਨੂੰ ਮੋਹਾਲੀ ਦੀ ਅਦਾਲਤ `ਚ ਪੇਸ਼ ਕੀਤਾ ਜਾਵੇਗਾ।
Former Punjab Minister Arrested: ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਸਾਧੂ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੂੰ ਮੁਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ ਨੂੰ ਮੰਗਲਵਾਰ (Sadhu Singh Dharamsot arrested) ਯਾਨਿ ਅੱਜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ (Sadhu Singh Dharamsot arrested) ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ ਜੋ ਕਿ 6,39,18, 292.39 ਰੁਪਏ ਵੱਧ ਸੀ। ਮੁਲਜ਼ਮ ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਨੂੰ ਪਿਛਲੇ ਸਾਲ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Sidharth-Kiara Wedding: ਸਿਧਾਰਥ-ਕਿਆਰਾ ਦੇ ਵਿਆਹ ਦੀ ਬਦਲੀ ਤਰੀਕ ? ਹੁਣ ਇਸ ਦਿਨ ਹੋਵਗਾ ਵਿਆਹ!
2017 ਤੋਂ 2021 ਤੱਕ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ (Sadhu Singh Dharamsot arrested) ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ 89 ਦਿਨਾਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਮੰਤਰੀ ਹੁੰਦਿਆਂ ਧਰਮਸੋਤ 'ਤੇ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ ਅਤੇ ਐਨਓਸੀ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲੱਗੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਾਰਜਕਾਲ ਦੌਰਾਨ 25000 ਦਰੱਖਤ ਕੱਟੇ ਗਏ ਅਤੇ ਪ੍ਰਤੀ ਰੁੱਖ 500 ਰੁਪਏ ਰਿਸ਼ਵਤ ਦਿੱਤੀ ਗਈ। ਗ੍ਰਿਫਤਾਰ ਡੀਐਫਓ ਅਤੇ ਠੇਕੇਦਾਰ ਦੇ ਬਿਆਨਾਂ ਤੋਂ ਬਾਅਦ ਮਾਮਲੇ ਵਿੱਚ ਧਰਮਸੋਤ ਦੀ ਸ਼ਮੂਲੀਅਤ ਦਾ (Sadhu Singh Dharamsot)ਖੁਲਾਸਾ ਹੋਇਆ ਹੈ।