Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਆਡੀਟਰਾਂ ਨੂੰ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
Trending Photos
Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ J34829875Y) ਦੀ ਸ਼ਿਕਾਇਤ ਦੇ ਅਧਾਰ ਉਤੇ ਕੀਤੀ ਗਈ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇਨ੍ਹਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਤੇ ਉਸ ਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ਉਤੇ ਰਿਕਾਰਡ ਕਰ ਲਿਆ ਹੈ।
ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : Amritsar Firing News: ਅੰਮ੍ਰਿਤਸਰ 'ਚ ਘਰ 'ਚ ਦਾਖਲ ਹੋ ਕੇ NRI ਉੱਤੇ ਚਲਾਈਆਂ ਗੋਲੀਆਂ ! ਘਟਨਾ CCTV ਵਿੱਚ ਕੈਦ
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।
ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਠਿੰਡਾ ਪੁਲਿਸ ਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ
ਬਠਿੰਡਾ ਵਿਜੀਲੈਂਸ ਬਿਉਰੋ ਰੇਂਜ਼ ਬਠਿੰਡਾ ਵੱਲੋ ਥਾਣਾ ਦਿਆਲਪੁਰਾ ਕੈਂਪ ਐਂਟ ਭਗਤਾ ਭਾਈਕਾ ਜ਼ਿਲ੍ਹਾ ਬਠਿੰਡਾ ਦਾ ਏ.ਐਸ.ਆਈ.ਤਾਰਾ ਸਿੰਘ 3,000 ਰੁਪਏ ਰਿਸ਼ਵਤ ਲੈਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ। ਅੱਜ ਇੱਥੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਇੱਕ ਸ਼ਿਕਾਇਤ ਦਿੱਤੀ ਗਈ ਜਿਸ ਦੇ ਆਧਾਰ ਤੇ ਅੱਜ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਦੀ ਸਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੁਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਏ.ਐਸ.ਆਈ.ਤਾਰਾ ਸਿੰਘ ਥਾਣਾ ਦਿਆਲਪੁਰਾ ਕੈਂਪ ਐਂਟ ਭਗਤਾ ਭਾਈਕਾ ਜ਼ਿਲ੍ਹਾ ਬਠਿੰਡਾ ਨੂੰ ਸ਼ਿਕਾਇਤਕਰਤਾ ਪਾਸੋਂ 8 ਹਜ਼ਾਰ ਰੁਪਏ ਮੰਗੇ ਸਨ ਪ੍ਰੰਤੂ ਘਟਾ ਕੇ ਤਿੰਨ ਹਜਾਰ ਰੁਪਏ ਵਿੱਚ ਗੱਲ ਹੋ ਗਈ ਸੀ ਜੋ ਅੱਜ ਮੌਕੇ ਉਤੇ 3,000 ਰੁਪਏ ਰਿਸ਼ਵਤ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ਉਤੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਜਿਸਦੇ ਸਬੰਧ ਵਿੱਚ ਮੁਲਜਮ ਏਐਸਆਈ ਤਾਰਾ ਸਿੰਘ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Amritsar News: ਕਿਸਾਨੀ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਨੌਕਰੀਆਂ