Manpreet Badal News: ਟੀਮ ਵਿੱਚ ਇੰਸਪੈਕਟਰ ਨਗਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਅਸੀਂ ਪਹਿਲਾਂ ਹੀ ਛੇ ਲੋਕਾਂ ਉਪਰ ਮੁਕਦਮਾ ਦਰਜ ਕਰ ਚੁੱਕੇ ਹਾਂ ਜਿਨਾਂ ਵਿੱਚੋਂ ਤਿੰਨ ਦੀ ਪੁੱਛਗਿਛ ਕੀਤੀ ਜਾ ਰਹੀ ਹੈ।
Trending Photos
Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਤੇ ਸਮੇਤ ਛੇ ਲੋਕਾਂ ਦੇ ਹੋਏ ਧੋਖਾਧੜੀ ਦੇ ਮੁਕਦਮੇ ਤੋਂ ਬਾਅਦ ਲਗਾਤਾਰ ਵਿਜੀਲੈਂਸ ਵੱਲੋਂ ਜਗ੍ਹਾ- ਜਗ੍ਹਾ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਵਿਜੀਲੈਂਸ ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਦੇ ਹੋਰ ਨਜ਼ਦੀਕੀ ਸ਼ਰਾਬ ਦੇ ਠੇਕੇਦਾਰ ਜਸਵਿੰਦਰ ਸਿੰਘ ਉਰਫ ਜੁਗਨੂੰ ਦੇ ਬਠਿੰਡਾ ਸਥਿਤ ਮਾਡਲ ਟਾਊਨ ਕੋਠੀ ਵਿੱਚ ਵੀ ਅੱਜ ਵਿਜੀਲੈਂਸ ਵੱਲੋਂ ਇੱਕ ਟੀਮ ਚੈਕਿੰਗ ਕਰਨ ਆਈ ਪ੍ਰੰਤੂ ਕੋਠੀ ਬੰਦ ਹੋਣ ਕਾਰਨ ਵਿਜੀਲੈਂਸ ਟੀਮ ਨੂੰ ਖਾਲੀ ਹੱਥ ਮੁੜਨਾ ਪਿਆ।
ਟੀਮ ਵਿੱਚ ਇੰਸਪੈਕਟਰ ਨਗਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਅਸੀਂ ਪਹਿਲਾਂ ਹੀ ਛੇ ਲੋਕਾਂ ਉੱਪਰ ਮੁਕੱਦਮਾ ਦਰਜ ਕਰ ਚੁੱਕੇ ਹਾਂ ਜਿਨਾਂ ਵਿੱਚੋਂ ਤਿੰਨ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਬਾਕੀ ਦੇ ਲੋਕਾਂ ਦੀ ਭਾਲ ਲਈ ਸਾਡੀਆਂ ਟੀਮਾਂ ਵੱਲੋਂ ਥਾਂ-ਥਾਂ ਰੇਡ ਕੀਤੀ ਜਾ ਰਹੀ ਹੈ। ਇਹ ਜਸਵਿੰਦਰ ਸਿੰਘ ਉਰਫ ਜੁਗਨੂੰ ਠੇਕੇਦਾਰ ਦੇ ਘਰ ਚੈਕਿੰਗ ਕਰਨ ਦਾ ਕਾਰਨ ਇਹ ਹੈ ਕਿ ਜਿਸ ਕੰਪਿਊਟਰ ਦੇ ਆਈਪੀ ਡਰੈਸ ਤੋਂ ਪਤਾ ਲੱਗਿਆ ਹੈ ਕਿ ਉਹ ਕੰਪਿਊਟਰ ਜਸਵਿੰਦਰ ਸਿੰਘ ਉਰਫ ਜੁਗਨੂੰ ਦਾ ਸੀ ਜਿਸ ਤੇ ਵਿਵਾਦਤ ਪਲਾਟ ਦਾ ਟੈਂਡਰ ਭਰਿਆ ਗਿਆ ਸੀ। ਅੱਜ ਉਨਾਂ ਦੀ ਕੋਠੀ ਵਿੱਚ ਕੋਈ ਨਾ ਹੋਣ ਕਾਰਨ ਗੁਾਂਢੀਆਂ ਨੇ ਦੱਸਿਆ ਕਿ ਉਹ ਇੱਥੇ ਨਹੀਂ ਹਨ ਇਸ ਲਈ ਅਸੀਂ ਵਾਪਸ ਜਾ ਰਹੇ ਹਾਂ।
ਇਹ ਵੀ ਪੜ੍ਹੋ: Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ
ਪੁਲਿਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕਰ ਲਿਆ ਹੈ ਜਦਕਿ ਤਿੰਨ ਵਿਅਕਤੀ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ। 'ਆਪ' ਵਿਜੀਲੈਂਸ ਮਨਪ੍ਰੀਤ ਦੇ ਕਰੀਬੀਆਂ ਤੋਂ ਪੁੱਛਗਿੱਛ ਕਰਨ 'ਚ ਰੁੱਝੀ ਹੋਈ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਕੰਪਿਊਟਰ ਵੀ ਜਲਦ ਲੱਭਿਆ ਜਾਵੇਗਾ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਮੀਦ ਹੈ ਕਿ ਮਨਪ੍ਰੀਤ ਬਾਦਲ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸੀਐਮ ਦਫ਼ਤਰ ਨੂੰ ਹਰ ਅਪਡੇਟ ਦਿੱਤੀ ਜਾ ਰਹੀ ਹੈ। ਵਿਜੀਲੈਂਸ ਨੇ ਪਲਾਟ ਘੁਟਾਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ 'ਤੇ ਆਪਣੇ ਮੰਤਰੀ ਅਹੁਦੇ ਦੀ ਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ
(ਕੁਲਬੀਰ ਬੀਰਾ ਦੀ ਰਿਪੋਰਟ)