ਵਿਜੀਲੈਂਸ ਹੱਥ ਲੱਗੀ ਵੱਡੀ ਸਫ਼ਲਤਾ: ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਵਿਭਾਗ ਦਾ ਜੇਈ ਕਾਬੂ
Advertisement
Article Detail0/zeephh/zeephh1443355

ਵਿਜੀਲੈਂਸ ਹੱਥ ਲੱਗੀ ਵੱਡੀ ਸਫ਼ਲਤਾ: ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਵਿਭਾਗ ਦਾ ਜੇਈ ਕਾਬੂ

Panchayati Raj Department: ਵਿਜੀਲੈਂਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ  50 ਹਜ਼ਾਰ ਰੁਪਏ ਮੰਗੇ ਸਨ। 

ਵਿਜੀਲੈਂਸ ਹੱਥ ਲੱਗੀ ਵੱਡੀ ਸਫ਼ਲਤਾ: ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਵਿਭਾਗ ਦਾ ਜੇਈ ਕਾਬੂ

ਚੰਡੀਗੜ੍ਹ:  ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਨਵੀਆਂ ਮੁਹਿੰਮਾਂ ਤਹਿਤ ਆਏ ਦਿਨ ਵੱਡੇ- ਵੱਡੇ ਘੋਟਾਲੇ, ਸਕੈਮ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ  (Vigilance)  ਨੇ ਅੱਜ (Panchayati Raj Department) ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋਂ: ਮਾਨ ਸਰਕਾਰ ਦਾ ਅਹਿਮ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਕੀਤੀ ਖ਼ਤਮ

ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰੋਜਾਨਾ ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਰਿਸ਼ਵਤ ਲੈਣ ਦੇ ਮਾਮਲੇ ਵਿਚ ਵੱਡੇ -ਵੱਡੇ ਅਧਿਕਾਰੀਆਂ ਉਤੇ ਨਕੇਲ ਕਸੀ ਜਾ ਰਹੀ ਹੈ।  ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀ ਇੰਸਪੈਕਟਰ ਇੰਚਾਰਜ/ਐਸ.ਐਚ.ਓ. ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ  ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ ਸਿੰਘ ਨੂੰ ਦਲਜੀਤ ਸਿੰਘ ਵਾਸੀ ਕਬੀਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। 

 

Trending news