Manpreet Badal News: ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਕੀਤਾ ਤਲਬ
Manpreet Badal News: ਵਿਜੀਲੈਂਜ ਬਿਊਰੋ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 23 ਅਕਤੂਬਰ ਸੋਮਵਾਰ ਨੂੰ ਇੱਕ ਵਾਰ ਫਿਰ ਤੋਂ ਸਾਢੇ 10 ਵਜੇ ਬੁਲਾਇਆ ਗਿਆ ਹੈ।
Manpreet Badal News: ਵਿਜੀਲੈਂਜ ਬਿਊਰੋ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 23 ਅਕਤੂਬਰ ਸੋਮਵਾਰ ਨੂੰ ਇੱਕ ਵਾਰ ਫਿਰ ਤੋਂ ਸਾਢੇ 10 ਵਜੇ ਬੁਲਾਇਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ ਪਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ।
ਉਨ੍ਹਾਂ ਨੂੰ ਪਹਿਲਾ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨਦੀ ਤਬੀਅਤ ਖ਼ਰਾਬ ਹੋਣ ਅਤੇ ਪਿੱਠ ਦੇ ਦਰਦ ਦਾ ਹਵਾਲਾ ਦੇ ਕੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਛੋਟ ਮੰਗੀ ਸੀ। ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਕਾਰੋਬਾਰੀ ਪਲਾਟ ਨੂੰ ਰਿਹਾਹਿਸ਼ੀ ਵਿੱਚ ਤਬਦੀਲ ਕਰਵਾ ਕੇ ਸੂਬਾ ਸਰਕਾਰ ਨੂੰ ਚੂਨਾ ਲਗਾਉਣ ਦੇ ਦੋਸ਼ ਹੇਠ ਦਰਜ ਮਾਮਲੇ ਵਿਚ ਭਾਵੇਂ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਹਾਸਲ ਕਰ ਲਈ ਹੈ ਪਰ ਵਿਜੀਲੈਂਸ ਅਜੇ ਵੀ ਮਨਪ੍ਰੀਤ ਦੇ ਮਾਮਲੇ ਵਿੱਚ ਘੋਖ ਕਰ ਰਹੀ ਹੈ।
ਹੁਣ ਮੁੜ ਵਿਜੀਲੈਂਸ ਨੇ ਸੰਮਨ ਜਾਰੀ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਨੂੰ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਵਿਜੀਲੈਂਸ ਨੇ ਮਨਪ੍ਰੀਤ ਨੂੰ ਤਲਬ ਕਰਕੇ ਸੋਮਵਾਰ 23 ਅਕਤੂਬਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿਚ ਹਾਜ਼ਰ ਹੋਣ ਲਈ ਹੁਕਮ ਜਾਰੀ ਕੀਤੇ ਹਨ। ਕਾਬਿਲੇਗੌਰ ਹੈ ਕਿ 23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿੱਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਸਟੇਟ ਅਫ਼ਸਰ ਪੰਕਜ ਕਾਲੀਆ,ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ
ਵਿਭਾਗੀ ਸੂਤਰਾਂ ਅਨੁਸਾਰ ਕਾਰੋਬਾਰੀ ਪਲਾਟ ਵਿੱਚ ਘਪਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਕਾਰਨ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਵੇਂ ਅਦਾਲਤ ਨੇ ਜ਼ਮਾਨਤ ਦੇ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾਂ ਕਰਵਾਉਣਾ ਪਵੇਗਾ।
ਇਹ ਵੀ ਪੜ੍ਹੋ : Navratri 2023: ਦੁਰਗਾ ਅਸ਼ਟਮੀ ਤਿਓਹਾਰ ਦੀਆਂ ਪੰਜਾਬ CM ਮਾਨ ਅਤੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ