Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਚੰਡੀਗੜ੍ਹ ਸਥਿਤ ਰਿਹਾਇਸ਼ `ਤੇ ਪੁੱਜੀ ਵਿਜੀਲੈਂਸ ਦੀ ਟੀਮ
Manpreet Badal News: ਵਿਵਾਦਾਂ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਦੀ ਟੀਮ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਪੁੱਜ ਗਈ ਹੈ।
Manpreet Badal News: ਵਿਵਾਦਿਤ ਪਲਾਟ ਦੀ ਖਰੀਦੋ-ਫਰੋਖਤ ਦੇ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਦੀ ਟੀਮ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਪੁੱਜ ਗਈ ਹੈ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਤੇ ਵਿਜੀਲੈਂਸ ਦੀਆਂ ਟੀਮਾਂ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਵੀ ਛਾਪੇਮਾਰੀ ਕਰ ਰਹੀਆਂ ਹਨ। ਪੰਜਾਬ ਪੁਲਿਸ ਤੇ ਵਿਜੀਲੈਂਸ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਘਰ ਵਿੱਚ ਛਾਪੇਮਾਰੀ ਕੀਤੀ। ਅੱਜ ਸਵੇਰੇ ਪੰਜਾਬ ਪੁਲਿਸ ਤੇ ਵਿਜੀਲੈਂਸ ਦੀ ਟੀਮ ਸ਼ਿਮਲਾ ਦੇ ਖਲੀਨੀ ਇਲਾਕੇ 'ਚ ਇੱਕ ਨਿੱਜੀ ਘਰ 'ਚ ਪੁੱਜੀ। ਇਹ ਘਰ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਦਾ ਦੱਸਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ 6 ਟੀਮਾਂ ਕੰਮ ਕਰ ਰਹੀਆਂ ਹਨ। ਉਹ ਪਿਛਲੇ 65 ਦਿਨਾਂ ਤੋਂ ਲਾਪਤਾ ਹਨ। ਉਸ ਦੀ ਗ੍ਰਿਫ਼ਤਾਰੀ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਚਾਰ ਟੀਮਾਂ ਦਿੱਲੀ, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ, ਜਦੋਂ ਕਿ ਦੋ ਟੀਮਾਂ ਪੰਜਾਬ ਵਿੱਚ ਉਸ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਮਨਪ੍ਰੀਤ ਬਾਦਲ ਦਾ ਪਤਾ ਲਾਉਣ ਵਿੱਚ ਰੁੱਝੀਆਂ ਹੋਈਆਂ ਹਨ।
ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ
ਇਸ ਲਈ ਮਨਪ੍ਰੀਤ ਬਾਦਲ ਨਾ ਤਾਂ ਕੋਈ ਮੋਬਾਈਲ ਫ਼ੋਨ ਵਰਤ ਰਿਹਾ ਹੈ ਅਤੇ ਨਾ ਹੀ ਉਹ ਆਪਣੇ ਕਿਸੇ ਪਰਿਵਾਰ ਜਾਂ ਦੋਸਤ ਦੇ ਸੰਪਰਕ ਵਿੱਚ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਗਈ ਕਾਨੂੰਨੀ ਪ੍ਰਕਿਰਿਆ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਦਿੱਲੀ ਸਮੇਤ ਕਈ ਰਾਜਾਂ ਵਿੱਚ ਵਿਜੀਲੈਂਸ ਟੀਮਾਂ ਤਾਇਨਾਤ ਹਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਮੀਦ ਹੈ ਕਿ ਮਨਪ੍ਰੀਤ ਬਾਦਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਦਫ਼ਤਰ ਨੂੰ ਹਰ ਅਪਡੇਟ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ