Om Parkash Soni News: ਕਾਂਗਰਸ ਨੇਤਾ ਅਤੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ (Om Parkash Soni) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਨੇ ਓਪੀ (Punjab Vigilance) ਸੋਨੀ ਖਿਲਾਫ ਜਾਂਚ ਤੇਜ਼ ਕਰ ਦਿੱਤੀ ਹੈ। ਅੱਜ ਵਿਜੀਲੈਂਸ ਨੇ ਅੰਮ੍ਰਿਤਸਰ ਵਿੱਚ ਸਾਬਕਾ ਡਿਪਟੀ ਸੀਐਮ ਦੇ ਇੱਕ ਹੋਟਲ ਵਿੱਚ ਛਾਪਾ ਮਾਰਿਆ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਚੰਡੀਗੜ੍ਹ ਵਿਜੀਲੈਂਸ ਟੀਮ (Vigilance Team) ਨੇ ਉਸ ਦੇ ਘਰ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਦੀ ਟੀਮ ਮੰਗਲਵਾਰ ਸਵੇਰੇ ਪਹਿਲੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Parkash Soni) ਦੇ ਹੋਟਲ ਜਾਂਚ ਲਈ ਪਹੁੰਚੀ। ਸਾਬਕਾ ਉਪ ਮੁੱਖ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ (Vigilance Team) ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਵਿੱਚ ਇੱਕ ਸ਼ਿਕਾਇਤ ਵਿਚਾਰ ਅਧੀਨ ਹੈ।



ਇਹ ਵੀ ਪੜ੍ਹੋ: Punjab Transfers News: ਵਿਜੀਲੈਂਸ ਵਿਭਾਗ ਵੱਲੋਂ ਪੂਰੇ ਪੰਜਾਬ 'ਚ 7 DSP ਦਾ ਤਬਾਦਲਾ 

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਚੰਡੀਗੜ੍ਹ ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਦੇ ਨਿਰਮਾਣ ਅਧੀਨ ਫਾਰਮ ਹਾਊਸ 'ਤੇ (Om Parkash Soni)  ਛਾਪਾ ਮਾਰਿਆ ਅਤੇ ਜਾਂਚ ਕੀਤੀ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਦੀ ਜਾਇਦਾਦ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।