ਵਿਜੀਲੈਂਸ ਦੇ ਸ਼ਿਕੰਜੇ `ਤੇ ਹੁਣ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ, ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹੋਵੇਗੀ ਜਾਂਚ
ਪਿਛਲੇ ਸਾਲਾਂ ਦੌਰਾਨ ਰੋਪੜ ਤੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ ਹੋਈ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਵਿਜੀਲੈਂਸ ਦੇ ਸ਼ਿਕੰਜੇ `ਤੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਵਿਜੀਲੈਂਸ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਤੋ ਂ ਪੁੱਛਗਿੱਛ ਕਰਨਗੇ।
ਚੰਡੀਗੜ੍ਹ- ਪਿਛਲੇ ਸਾਲਾਂ ਦੌਰਾਨ ਹੋਏ ਘੁਟਾਲਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ਖਤੀ ਵਰਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਘੁਟਾਲੇ ਮਾਮਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਤੋਂ ਬਾਅਦ ਇੱਕ ਸਾਬਕਾ ਮੰਤਰੀ, ਵੱਡੇ ਅਧਿਕਾਰੀ, ਸਾਬਕਾ ਵਿਧਾਇਕ ਇਸ ਮਾਮਲਿਆਂ ਵਿੱਚ ਫਸਦੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਖਿਲਾਫ ਗੈਰ ਮਾਈਨਿੰਗ ਨੂੰ ਲੈ ਕੇ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਜਾਣਕਾਰੀ ਮੁਤਬਕ ਸਰਕਾਰ ਦਾ ਦਾਅਵਾ ਹੈ ਕਿ ਰੋਪੜ ਤੇ ਆਨੰਦਪੁਰ ਸਾਹਿਬ ਇਲਾਕੇ ਵਿੱਚ ਵਿੱਚ ਹੋਈ ਗੈਰ ਮਾਈਨਿੰਗ ਵਿੱਚ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਤੇ ਉਸ ਦੇ ਨਜ਼ਦੀਕੀਆਂ ਦਾ ਹੱਥ ਸੀ। ਰਾਣਾ ਕੇ ਪੀ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਕਾਂਗਰਸ ਸਰਕਾਰ ਦੌਰਾਨ ਕਈ ਕਰੱਸ਼ਰ ਚਲਾਏ ਜਾਂਦੇ ਸਨ ਜੋ ਕਿ ਸਵਾਲਾਂ ਦੇ ਘੇਰੇ ਵਿੱਚ ਸਨ। ਜਿਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਇਸ ਦੇ ਜਾਂਚ ਦੇ ਹੁਕਮ ਦਿੱਤੇ ਗਏ ਹਨ।