ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ
Advertisement

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ

ਭਾਰਤ ਦੇ ਦਿੱਗਜ ਮੁੱਕੇਬਾਜ਼ ਵਿਜੇਂਦਰ ਸਿੰਘ (Vijender Singh) ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖਿਲਾਫ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਪ੍ਰਦਰਸ਼ਨ 'ਚ ਸ਼ਾਮਲ ਹੋਏ।

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ

Vijender Singh joins Indian wrestlers protest against Wrestling Federation of India news: ਭਾਰਤੀ ਕੁਸ਼ਤੀ ਫੈਡਰੇਸ਼ਨ ਅਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh news) ਦੇ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕਿਹਾ ਕਿ ਉਹ ਇਨਸਾਫ ਮਿਲਣ ਤੱਕ ਆਪਣਾ ਧਰਨਾ ਜਾਰੀ ਰੱਖਣਗੇ। ਇਸ ਦੌਰਾਨ ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ (Vijender Singh) ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪਹਿਲਵਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ।

ਦੱਸ ਦਈਏ ਕਿ ਪਿਛਲੇ ਕਈ ਸਮੇਂ ਤੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਅਤੇ ਸਾਕਸ਼ੀ ਮਲਿਕ ਸਣੇ ਕਈ ਦਿੱਗਜ ਪਹਿਲਵਾਨਾਂ ਵੱਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੱਲ੍ਹ ਭਾਰਤੀ ਪਹਿਲਵਾਨ ਅਤੇ ਭਾਜਪਾ ਨੇਤਾ ਬਬੀਤਾ ਕੌਰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੇਂਦਰ ਦਾ ਸੁਨੇਹਾ ਲੈ ਕੇ ਪਹੁੰਚੀ ਸੀ।  

ਹੁਣ ਭਾਰਤ ਦੇ ਦਿੱਗਜ ਮੁੱਕੇਬਾਜ਼ ਵਿਜੇਂਦਰ ਸਿੰਘ (Vijender Singh) ਦਿੱਲੀ ਦੇ ਜੰਤਰ-ਮੰਤਰ 'ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖਿਲਾਫ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਪ੍ਰਦਰਸ਼ਨ 'ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ "ਮੈਂ ਅੱਜ ਪਹਿਲਵਾਨਾਂ ਨੂੰ ਮਿਲਣ ਆਇਆ ਹਾਂ।" 

ਵਿਜੇਂਦਰ ਸਿੰਘ ਨੇ ਇਹ ਵੀ ਕਿਹਾ ਕਿ "ਮੈਂ ਚਾਹੁੰਦਾ ਹਾਂ ਕਿ ਉਨ੍ਹਾਂ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ, ਪਹਿਲਵਾਨਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ"

ਰਾਸ਼ਟਰਮੰਡਲ ਅਤੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਸਰਕਾਰ ਨੂੰ ਦਖ਼ਲ ਦੇ ਕੇ ਸਾਬਕਾ ਪਹਿਲਵਾਨਾਂ ਨੂੰ WFI ਵਿੱਚ ਵੱਖ-ਵੱਖ ਭੂਮਿਕਾਵਾਂ ਲਈ ਨਿਯੁਕਤ ਕਰਨਾ ਚਾਹੀਦਾ ਹੈ। 

ਪ੍ਰਦਰਸ਼ਨਕਾਰੀ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh news) ਅਤੇ ਕੋਚਾਂ ਵੱਲੋਂ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਅਤੇ ਫੈਡਰੇਸ਼ਨ ਦੇ ਕੰਮਕਾਜ ਵਿੱਚ ਕੁਪ੍ਰਬੰਧਨ ਦੇ ਦੋਸ਼ਾਂ ਨੂੰ ਲੈ ਕੇ ਨਿਆਂ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਕੁਸ਼ਤੀ ਫੈਡਰੇਸ਼ਨ ਖਿਲਾਫ ਵਿਨੇਸ਼ ਫੋਗਾਟ ਸਣੇ ਦਿੱਗਜ ਪਹਿਲਵਾਨਾਂ ਦਾ ਧਰਨਾ ਜਾਰੀ, ਕੇਂਦਰ ਦਾ 'ਸੁਨੇਹਾ' ਲੈ ਕੇ ਪਹੁੰਚੀ ਬਬੀਤਾ ਫੋਗਾਟ

ਦੱਸਣਯੋਗ ਹੈ ਕਿ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਪਹਿਲਵਾਨਾਂ ਵਿਚਕਾਰ ਕਈ ਘੰਟਿਆਂ ਤੱਕ ਮੀਟਿੰਗ ਜਾਰੀ ਰਹੀ ਹਾਲਾਂਕਿ ਇਸ ਮੀਟਿੰਗ ਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ।  

ਇਹ ਵੀ ਪੜ੍ਹੋ: ਔਰਤ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਸਵਾਤੀ ਮਾਹੀਵਾਲ ਖੁਦ ਹੋਈ ਹਾਦਸੇ ਦਾ ਸ਼ਿਕਾਰ, ਕਾਰ ਚਾਲਕ ਨੇ ਸੜਕ 'ਤੇ ਘਸੀਟਿਆ

(For more news apart from Vijender Singh joining Indian wrestlers protest against Wrestling Federation of India, stay tuned to Zee PHH)

Trending news