Vikram Gokhale: ਹਿੰਦੀ ਸਿਨੇਮਾ ਦੇ ਦਿੱਗਜ ਅਤੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ (Vikram Gokhale) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਉਨ੍ਹਾਂ ਦੀ ਮੌਤ ਦੀ ਖ਼ਬਰ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਹਨ। ਅਭਿਨੇਤਾ ਇਸ ਸਮੇਂ ਲਾਈਫ ਸਪੋਰਟ ਸਿਸਟਮ 'ਤੇ ਹੈ। ਕੁਝ ਸਮਾਂ ਪਹਿਲਾਂ ਅਭਿਨੇਤਾ ਦੀ ਮੌਤ ਦੀਆਂ ਅਫਵਾਹਾਂ ਦਾ ਦੌਰ ਚੱਲ ਰਿਹਾ ਸੀ, ਜਿਸ ਦਾ ਵਿਕਰਮ ਗੋਖਲੇ ਦੀ ਬੇਟੀ ਨੇ ਖੰਡਨ ਕੀਤਾ ਹੈ। ਉਨ੍ਹਾਂ ਦੀ ਬੇਟੀ ਨੇ ਦੱਸਿਆ ਕਿ ਅਦਾਕਾਰ  (Vikram Gokhale) ਦੀ ਹਾਲਤ ਕਾਫੀ ਨਾਜ਼ੁਕ ਹੈ। ਉਸ ਨੇ ਸਾਰਿਆਂ ਨੂੰ ਆਪਣੇ ਪਿਤਾ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਿਨੇਮਾ ਜਗਤ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਬੀਤੇ ਦਿਨੀ ਤੋਂ ਅਭਿਨੇਤਾ ਵਿਕਰਮ ਗੋਖਲੇ (Vikram Gokhale) ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲੀ ਸੀ, ਜਿਸ 'ਤੇ ਉਨ੍ਹਾਂ ਦੀ ਪਤਨੀ ਵਰੁਸ਼ਾਲੀ ਗੋਖਲੇ ਨੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਅਜੇ ਜ਼ਿੰਦਾ ਹੈ। ਅਭਿਨੇਤਾ ਵਿਕਰਮ ਗੋਖਲੇ  (Vikram Gokhale) ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਦੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। 



ਇਹ ਵੀ ਪੜ੍ਹੋ: ਇੱਕ ਵਾਰ ਫਿਰ ਸੁਰਖੀਆਂ 'ਚ ਜਲੰਧਰ ਦਾ ਵਾਇਰਲ ਪੀਜ਼ਾ ਜੋੜਾ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੇਸ ਦਰਜ 


ਦੱਸ ਦੇਈਏ ਕਿ ਬੀਤੀ ਰਾਤ ਜਿਵੇਂ ਹੀ ਵਿਕਰਮ ਗੋਖਲੇ ਦੇ ਦਿਹਾਂਤ ਦੀ ਅਫਵਾਹ ਫੈਲੀ, ਵਿਕਰਮ ਗੋਖਲੇ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰਨ ਲੱਗੇ। ਸੈਲੇਬਸ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਹਾਲਾਂਕਿ ਵਿਕਰਮ ਗੋਖਲੇ ਦੀ ਬੇਟੀ ਮੁਤਾਬਕ ਉਹ ਅਜੇ ਜ਼ਿੰਦਾ ਹੈ ਪਰ ਹਾਲਤ ਕਾਫੀ ਨਾਜ਼ੁਕ ਹੈ।  77 ਸਾਲਾ ਅਦਾਕਾਰ ਪਿਛਲੇ ਕੁਝ ਦਿਨਾਂ ਤੋਂ ਇੱਥੋਂ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਸਪਤਾਲ ਦੇ ਅਧਿਕਾਰੀਆਂ ਨੇ ਉਸ ਦੀ ਹਾਲਤ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਗੋਖਲੇ ਪਰਿਵਾਰ ਨੇ ਮੀਡੀਆ ਰਿਪੋਰਟਾਂ 'ਚ ਉਨ੍ਹਾਂ ਦੀ ਮੌਤ ਦੀਆਂ ਖਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ। ਜੇਕਰ ਉਨ੍ਹਾਂ ਵਰਕ ਲਾਈਫ ਦੀ ਗੱਲ ਕਰੀਏ 'ਤੇ ਉਨ੍ਹਾਂ ਨੇ ਅਗਨੀਪਥ, ਹਮ ਦਿਲ ਦੇ ਚੁਕੇ ਸਨਮ, ਭੂਲ ਭੁਲੱਈਆ ਵਰਗੀਆਂ ਫ਼ਿਲਮਾਂ ਵਿਚ ਕੰਮ ਕੀਤਾ ਹੈ।