Anandpur News (ਬਿਮਲ ਸ਼ਰਮਾ): ਮੁਲਾਜ਼ਮ ਅਕਸਰ ਹੀ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਦਾ ਰਾਹ ਅਪਣਾਉਂਦੇ ਹਨ। ਖਾਸ ਤੌਰ ਉਤੇ ਕੈਬਨਿਟ ਮੰਤਰੀਆਂ ਦੇ ਹਲਕਿਆਂ ਵਿੱਚ ਰੋਸ ਧਰਨੇ ਜ਼ਿਆਦਾ ਹੁੰਦੇ ਹਨ। ਕਈ ਵਾਰ ਅੱਕੇ ਹੋਏ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ।


COMMERCIAL BREAK
SCROLL TO CONTINUE READING

ਇਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਸਿੱਖਿਆ ਮੰਤਰੀ ਦੇ ਪਿੰਡ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਵੀ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਸ ਟੈਂਕੀ ਉਤੇ ਅਕਸਰ ਅਧਿਆਪਕ ਚੜ੍ਹ ਕੇ ਪ੍ਰਦਰਸ਼ਨ ਕਰਦੇ ਸਨ ਤੇ ਜਿਸ ਕਰਕੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਜਾਂਦੀ ਸੀ।


ਇਹ ਵੀ ਪੜ੍ਹੋ : Sidhu Moosewala Birthday: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਜਨਮ ਦਿਨ ਦੇ ਜਾਣੋ ਕੁਝ ਖਾਸ ਗੱਲਾਂ


ਮਗਰ ਹੁਣ ਪ੍ਰਸ਼ਾਸਨ ਨੇ ਇਸ ਦਾ ਪੱਕਾ ਲੱਭ ਲਿਆ ਤੇ ਹੁਣ ਇਹ ਪਾਣੀ ਵਾਲੀ ਟੈਂਕੀ ਨੂੰ ਆਲੇ-ਦੁਆਲੇ ਤੋਂ ਉੱਚੀਆਂ ਉੱਚੀਆਂ ਦੀਵਾਰਾਂ ਕਰਕੇ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ ਪ੍ਰਦਰਸ਼ਨਕਾਰੀ ਟੈਂਕੀ ਉਤੇ ਚੜ੍ਹ ਨਾ ਸਕੇ ਇਥੋਂ ਤੱਕ ਟੈਂਕੀ ਦੇ ਆਲੇ-ਦੁਆਲੇ ਵੱਡੇ ਵੱਡੇ ਜਾਲ ਵੀ ਲਗਾਏ ਗਏ ਹਨ ਤੇ ਨਾਲ ਦੀ ਨਾਲ ਇੱਥੇ ਪੱਕੇ ਤੌਰ ਉਤੇ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਘਟਨਾ ਤੋਂ ਬਚਿਆ ਜਾ ਸਕੇ ਅਤੇ ਕੋਈ ਵੀ ਵਿਅਕਤੀ ਇਸ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਨਾ ਜਾ ਸਕੇ । ਇੱਥੋਂ ਤੱਕ ਕੀ ਇਸ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਜਾਣ ਦੀ ਮੀਡੀਆ ਦੀ ਵੀ ਮਨਾਹੀ ਹੈ।



ਕਾਬਿਲੇਗੌਰ ਹੈ ਕਿ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਹਲਕੇ ਦਾ ਰੁਖ ਕਰ ਲੈਂਦੇ ਹਨ। ਪਿਛਲੇ ਮਹੀਨਿਆਂ ਵਿੱਚ ਟਰੱਕ ਆਪ੍ਰੇਟਰਾਂ ਵੱਲੋਂ ਵੀ ਧਰਨਾ ਦਿੱਤਾ ਗਿਆ ਸੀ। ਧਰਨੇ ਮੁਜ਼ਾਹਰਿਆਂ ਕਾਰਨ ਅਕਸਰ ਹੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਗੌਰਤਲਬ ਹੈ ਕਿ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦਾ ਧਰਨਾ ਵੀ ਲੰਮਾ ਸਮਾਂ ਚੱਲਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਕਤ ਕਦਮ ਚੁੱਕਿਆ ਗਿਆ ਹੈ।


ਇਹ ਵੀ ਪੜ੍ਹੋ : Paddy Farming: ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ