Smart Meter News: ਪਾਵਰਕਾਮ ਵੱਲੋਂ ਪਿੰਡਾਂ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਪਿੰਡ ਨੰਗਲ ਕਲਾਂ ਦੇ ਲੋਕਾਂ ਵੱਲੋਂ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਲਗਾਏ 50 ਦੇ ਕਰੀਬ ਮੀਟਰ ਪੁੱਟ ਕੇ ਪਾਵਰਕਾਮ ਦੇ ਐਕਸੀਅਨ ਦਫ਼ਤਰ ਜਮ੍ਹਾਂ ਕਰਵਾ ਦਿੱਤੇ ਹਨ। ਇਸ ਮੌਕੇ ਪਾਵਰਕਾਮ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਮਾਰਟ ਮੀਟਰਾਂ ਦਾ ਵਿਰੋਧ ਜਾਰੀ ਰਹੇਗਾ।


COMMERCIAL BREAK
SCROLL TO CONTINUE READING

ਪਾਵਰਕਾਮ ਵੱਲੋਂ ਨਵੀਂ ਤਕਨੀਕ ਦੇ ਅਧੀਨ ਸਮਾਰਟ ਮੀਟਰ ਲਗਾਤਾਰ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਤੇ ਇਨ੍ਹਾਂ ਮੀਟਰਾਂ ਦਾ ਹੁਣ ਪਿੰਡਾਂ ਵਿੱਚ ਵਿਰੋਧ ਵੀ ਵੱਡੇ ਪੱਧਰ ਉਤੇ ਸ਼ੁਰੂ ਹੋ ਚੁੱਕਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨਾਂ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਪਾਵਰਕਾਮ ਵੱਲੋਂ ਲਗਾਏ ਗਏ 50 ਦੇ ਕਰੀਬ ਸਮਾਰਟ ਮੀਟਰ ਪੁੱਟ ਕੇ ਪਾਵਰਕਾਮ ਐਕਸੀਅਨ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤੇ ਹਨ।


ਪਾਵਰਕਾਮ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਵਰਕਾਮ ਵੱਲੋਂ ਸਮਾਰਟ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਬਿਜਲੀ ਬਿੱਲ ਵੀ ਜ਼ਿਆਦਾ ਆਉਣਗੇ ਤੇ ਮੋਬਾਈਲ ਦੀ ਤਰ੍ਹਾਂ ਰਿਚਾਰਜ ਕਰਵਾਉਣੇ ਪੈਣਗੇ।


ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤੋਂ ਲੱਗੇ ਮੀਟਰ ਹੀ ਰੱਖੇ ਜਾਣ ਤੇ ਅਸੀਂ ਸਮਰਾਟ ਮੀਟਰ ਨਹੀ ਲੱਗਣ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਕਿ ਜੇਕਰ ਕੋਈ ਮੀਟਰ ਲਗਾਉਣ ਆਵੇਗਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਪਾਵਰਕਾਮ ਦੇ ਐਕਸੀਅਨ ਸੁਧੀਰ ਸ਼ਰਮਾ ਨੇ ਕਿਹਾ ਸਮਾਰਟ ਮੀਟਰਾਂ ਦਾ ਜੋ ਵਿਰੋਧ ਕੀਤਾ ਜਾ ਰਿਹਾ ਹੈ ਇਹ ਸਿਸਟਮ ਨੂੰ ਹੋਰ ਵਧੀਆ ਸੁਚਾਰੂ ਢੰਗ ਨਾਲ ਚਲਾਉਣ ਦਾ ਸਰਕਾਰ ਵੱਲੋਂ ਚੰਗਾ ਕਦਮ ਹੈ।


ਇਹ ਵੀ ਪੜ੍ਹੋ : Bhakra Dam Alert: ਪੰਜਾਬ 'ਚ ਫਿਰ ਹੜ੍ਹ ਦੇ ਹਾਲਾਤ! ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਖੁੱਲ੍ਹੇ ਗਏ ਫਲੱਡ ਗੇਟ


ਇਨ੍ਹਾਂ ਮੀਟਰਾਂ ਵਿੱਚ ਰੀਡਿੰਗ ਡਾਟਾ ਤੇ ਕੁਰੈਕਸ਼ਨ ਡਾਟਾ ਉਨ੍ਹਾਂ ਕੋਲ ਫੀਡ ਹੋਵੇਗੀ ਅਤੇ ਇਨ੍ਹਾਂ ਉਪਰ ਜੋ ਗਲਤ ਹੁੰਦੀ ਹੈ ਉਹ ਸਾਰੇ ਹੀ ਜਨਰੇਟ ਹੋ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਮੀਟਰਾਂ ਦਾ ਵਿਰੋਧ ਕੀਤਾ ਜਾਣਾ ਗਲਤ ਹੈ ਅਤੇ ਇਸ ਸਬੰਧੀ ਵਿਭਾਗ ਪਿੰਡਾਂ ਵਿੱਚ ਜਾਗਰੂਕ ਵੀ ਕਰ ਰਿਹਾ ਹੈ।


ਇਹ ਵੀ ਪੜ੍ਹੋ : American Gursikh Youth News: ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਲਈ ਬਣਿਆ ਮਸੀਹਾ! ਇੰਝ ਕੀਤੀ ਲੋਕਾਂ ਦੀ ਮਦਦ