ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਗਿਆ ਹੈ। ਇਸ ਸਬੰਧੀ ਗਰਵਰਨਰ ਹਾਊਸ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Trending Photos
ਚੰਡੀਗੜ੍ਹ: ਕਈ ਦਿਨਾਂ ਦੀ ਜੱਦੋਜਹਿਦ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਗਿਆ ਹੈ। ਇਸ ਸਬੰਧੀ ਗਰਵਰਨਰ ਹਾਊਸ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਡੇਰਾ ਸੱਚਾ ਸੌਦਾ ਦੇ ਮੁਖੀ ਦੇ ਵਕੀਲ ਰਹਿ ਚੁੱਕੇ ਹਨ ਵਿਨੋਦ ਘਈ
ਵਿਰੋਧੀ ਧਿਰਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਵਿਨੋਦ ਘਈ ਦੀ ਨਿਯੁਕਤੀ ਦਾ ਵਿਰੋਧ ਕਰ ਰਹੀਆਂ ਸਨ। ਉਨ੍ਹਾਂ ਦਾ ਤਰਕ ਸੀ ਕਿ ਵਿਨੋਦ ਘਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੇ ਵਕੀਲ ਰਹਿ ਚੁੱਕੇ ਹਨ। ਵਿਰੋਧ ਦੇ ਬਾਵਜੂਦ ਪੰਜਾਬ ਸਰਕਾਰ ਦੁਆਰਾ ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ਸੰਬਧੀ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
CM ਮਾਨ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਸਰਕਾਰ ਦਾ ਸਟੈਂਡ
ਨੋਟੀਫ਼ਿਕੇਸ਼ਨ ਜਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਸਰਕਾਰ ਆਪਣੇ ਸਟੈਂਡ ’ਤੇ ਕਾਇਮ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅਗਲੇ ਏਜੀ ਵਿਨੋਦ ਘਈ ਹੀ ਹੋਣਗੇ ਤੇ ਉਨ੍ਹਾਂ ਨੂੰ ਆਪਣੀ ਟੀਮ ਚੁਣਨ ਦੀ ਵੀ ਆਜ਼ਾਦੀ ਹੋਵੇਗੀ।
ਚਾਰ ਮਹੀਨਿਆਂ ਦੇ ਅੰਦਰ-ਅੰਦਰ ਸਰਕਾਰ ਦੁਆਰਾ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ
ਇਸ ਤੋਂ ਪਹਿਲਾਂ ਇਸ ਮਹੀਨੇ ਦੀ 19 ਜੁਲਾਈ ਨੂੰ ਪਹਿਲੇ ਏਜੀ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਭਗੰਵਤ ਮਾਨ ਦੇ ਮੁੱਖ ਮੰਤਰੀ ਬਣਨ ਮੌਕੇ ਮਾਰਚ ਮਹੀਨੇ ਹੀ ਉਨ੍ਹਾਂ ਨੂੰ ਡੀਐੱਸ ਪਟਵਾਲੀਆ ਦੀ ਥਾਂ ਪੰਜਾਬ ਦਾ ਐਡਵੋਕੇਟ ਜਨਰਲ ਲਗਾਇਆ ਗਿਆ ਸੀ। ਹੁਣ ਚਾਰ ਮਹੀਨਿਆਂ ਦੇ ਅੰਦਰ ਮਾਨ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰ-ਬਦਲ ਕੀਤਾ ਗਿਆ ਹੈ।