Gurdaspur News: ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਈ
Gurdaspur News: ਕਵਿਤਾ ਖੰਨਾ ਨੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਚੋਣਾਂ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ।
Gurdaspur News: ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਚੋਣਾਂ ਲਈ ਦਾਅਵੇਦਾਰੀ ਜਤਾਉਂਦਿਆਂ ਕਿਹਾ ਕਿ ਜੇ ਪਾਰਟੀ ਟਿਕਟ ਦਿੰਦੀ ਹੈ ਤਾਂ ਉਹ ਜ਼ਰੂਰ ਚੋਣ ਲੜੇਗੀ। ਉਨ੍ਹਾਂ ਨੇ ਮਰਹੂਮ ਵਿਨੋਦ ਖੰਨਾ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਦੀ ਇੱਛਾ ਪ੍ਰਗਟਾਈ ਹੈ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਇਸ ਸਮੇਂ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ, ਜਦੋਂਕਿ ਹੁਣ 2024 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ, ਜਿਸ ਲਈ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਹੁਣ ਸੰਸਦੀ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ।
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਤੇ ਮਰਹੂਮ ਵਿਨੋਦ ਖੰਨਾ ਦੇ ਅਧੂਰੇ ਪਏ ਕੰਮ ਨੂੰ ਪੂਰਾ ਕਰਨ ਦੀ ਗੱਲ ਕਹੀ। ਇਹ ਹੀ ਨਹੀਂ ਸੰਨੀ ਦਿਉਲ ਵੱਲੋਂ ਗੁਰਦਾਸਪੁਰ ਵਿੱਚ ਜਿੱਤਣ ਤੋਂ ਬਾਅਦ ਨਾ ਆਉਣ ਤੇ ਅਤੇ ਲੋਕਾਂ ਵਿਚ ਰੋਸ ਹੋਣ ਕਾਰਨ ਉਨ੍ਹਾਂ ਨੇ ਕਿਹਾ ਕਿ ਪਾਰਟੀ ਕਿਸੇ ਇੱਕ ਨਾਲ ਨਹੀਂ ਬਣਦੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦਾ ਬਰਾਬਰ ਧਿਆਨ ਰੱਖਿਆ ਹੈ। ਕਾਬਿਲੇਗੌਰ ਹੈ ਕਿ ਗੁਰਦਾਸਪੁਰ ਵਾਸੀਆਂ ਕਈ ਵਾਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਸਨ ਅਤੇ ਰੋਸ ਜ਼ਾਹਿਰ ਕੀਤਾ ਸੀ।
ਇਹ ਵੀ ਪੜ੍ਹੋ : Punjab Weather News: ਅੱਤ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਰੇਲਗੱਡੀਆਂ ਪ੍ਰਭਾਵਿਤ; ਦੇਖੋ ਦੇਰੀ ਨਾਲ ਚੱਲ ਰਹੀਆਂ ਟ੍ਰੇਨਾਂ ਦੀ ਸੂਚੀ
ਇਸ ਸਬੰਧੀ ਗੱਲਬਾਤ ਕਰਦਿਆਂ ਕਵਿਤਾ ਖੰਨਾ ਨੇ ਕਿਹਾ ਕਿ ਜੇ ਪਾਰਟੀ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਨੋਦ ਖੰਨਾ ਦੇ ਉਹ ਅਧੂਰੇ ਰਹਿ ਗਏ ਕੰਮਾਂ ਨੂੰ ਪੂਰਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇੱਕ ਵਿਅਕਤੀ ਨਾਲ ਨਹੀਂ ਚੱਲਦੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਲੋਕਾਂ ਤੱਕ ਪਹੁੰਚੀਆਂ ਹਨ।
ਇਹ ਵੀ ਪੜ੍ਹੋ : Jalandhar News: ਆਟੋ ਚਾਲਕ ਨੇ ਦਿੱਤਾ ਡੀਐਸਪੀ ਦੀ ਕਤਲ ਦੀ ਵਾਰਦਾਤ ਨੂੰ ਅੰਜਾਮ, ਇਸ ਤਰ੍ਹਾਂ ਖੁੱਲ੍ਹਿਆ ਸਾਰਾ ਰਾਜ਼