ਉੱਤਰ ਪ੍ਰਦੇਸ਼ ਦੇ ਮਸ਼ਹੂਰ ਗੈਂਗਸਟਰ ਕਹੇ ਜਾਣ ਵਾਲੇ ਅਪਰਾਧੀ ਮੁਖਤਿਆਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਵੀਆਈਪੀ ਟਰੀਟਮੈਂਟ ਮਿਲੇ ਜਾਣ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਐਕਸ਼ਨ ਲੈਦਿਆਂ ਇਸ ਦੀ ਜਾਂਚ
ਏਡੀਜੀਪੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
Trending Photos
ਚੰਡੀਗੜ੍ਹ- Mukhtiar Ansari ਉੱਤਰ ਪ੍ਰਦੇਸ਼ ਦੇ ਮਸ਼ਹੂਰ ਗੈਂਗਸਟਰ ਕਹੇ ਜਾਣ ਵਾਲੇ ਅਪਰਾਧੀ ਮੁਖਤਿਆਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਵੀਆਈਪੀ ਟਰੀਟਮੈਂਟ ਮਿਲੇ ਜਾਣ ਦੀ ਜਾਂਚ ਖੁਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਸ ਦੀ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
ਦੱਸਦੇਈਏ ਕਿ ਮੁਖਤਿਆਰ ਅੰਸਾਰੀ ਨੂੰ ਕਾਂਗਰਸ ਸਰਕਾਰ ਦੌਰਾਨ 2 ਸਾਲ ਰੋਪੜ ਜੇਲ੍ਹ ਵਿੱਚ ਰੱਖਿਆ ਗਿਆ ਸੀ। ਉਸ ਸਮੇਂ ਦੇ ਜੇਲ੍ਹ ਮੰਤਰੀ ਉੱਪਰ ਵਿਰੋਧੀਆਂ ਵੱਲੋਂ ਅਕਸਰ ਸਵਾਲ ਚੁੱਕੇ ਜਾਂਦੇ ਰਹੇ ਹਨ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ ਪੰਜਾਬ ਲਿਆਂਦਾ ਗਿਆ ਤੇ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਇਸ ਬਾਰੇ ਖੁਦ ਮੌਜੂਦਾ ਜੇਲ੍ਹ ਮੰਤਰੀ ਹਰਜੋਤ ਬੈਂਸ ਵਿਧਾਨ ਸਭਾ ਵਿੱਚ ਵੀ ਬੋਲੇ ਸਨ। ਉਨ੍ਹਾਂ ਪਿਛਲੀ ਸਰਕਾਰ 'ਤੇ ਇਲਜ਼ਾਮ ਲਗਾਏ ਸੀ ਕਿ ਕਾਂਗਰਸ ਸਰਕਾਰ ਸਮੇਂ ਅੰਸਾਰੀ ਨੂੰ ਜੇਲ੍ਹ ਦੀ ਬੈਰਕ ਵਿੱਚ ਰੱਖਣ ਦੀ ਬਜਾਇ ਅਫਸਰਾਂ ਦੇ ਕੁਆਰਟਰਾਂ ਵਿੱਚ ਰੱਖਿਆ ਗਿਆ ਸੀ। ਜਿਥੇ ਅੰਸਾਰੀ ਦੀ ਪਤਨੀ ਵੀ ਨਾਲ ਰਹਿੰਦੀ ਸੀ। ਉਨਾਂ ਦਾ ਦਾਅਵਾ ਸੀ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਅੰਸਾਰੀ ਦੀ ਵੀਆਈਪੀ ਟਰੀਟਮੈਂਟ ਤੇ ਖਰਚ ਕੀਤੇ ਸਨ। ਇਨ੍ਹਾਂ ਹੀ ਨਹੀਂ ਇਸ ਤੋਂ ਇਲਾਵਾ ਅੰਸਾਰੀ ਦੇ ਕੇਸ ਲਈ ਕਾਂਗਰਸ ਸਰਕਾਰ ਵੇਲੇ 55 ਲੱਖ ਰੁਪਏ ਫੀਸ ਵੀ ਸਰਕਾਰ ਵੱਲੋਂ ਦਿੱਤੀ ਗਈ ਸੀ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਧਾਨ ਸਭਾ ਵਿੱਚ ਇਨ੍ਹਾਂ ਸਭ ਪਹਿਲੂਆਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ।
ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਤੇ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੁਖਤਿਆਰ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਦੇ ਮਾਮਲੇ ਵਿੱਚ ਉੱਚ ਅਧਿਕਾਰੀਆਂ ਨੂੰ ਜਾਂਚ ਸੌਂਪੀ ਗਈ ਹੈ। ਸਰਕਾਰ ਨੇ ਜਾਂਚ ਅਧਿਕਾਰੀ ਨੂੰ ਇਨ੍ਹਾਂ ਸਾਰੇ ਪਹਿਲੂਆਂ ‘ਤੇ ਵਿਸਥਾਰਤ ਜਾਂਚ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਕਿਸੇ ਵੀ ਅਪਰਾਧੀ ਲਈ ਵਰਤਿਆ ਗਿਆ ਹੈ ਉਸ ਦੀ ਜਾਂਚ ਹੋਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
WATHC LIVE TV