Virsa Singh Valtoha: ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਛੱਡੀ
Virsa Singh Valtoha: ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਫਾਰਗ ਕਰਨ ਦੇ ਹੁਕਮ ਸੁਣਾਏ ਹਨ।
Virsa Singh Valtoha: ਸ੍ਰੀ ਅਕਾਲ ਤਖਤ ਸਾਹਿਬ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਾਈ ਸੁਖਦੇਵ ਸਿੰਘ ਸ਼ਾਮਿਲ ਹੋਏ।
ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਫਾਰਗ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ 'ਤੇ 10 ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਮਗਰੋਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਉਨ੍ਹਾਂ ਦੀ ਪੇਸ਼ੀ ਤੋਂ ਬਾਅਦ ਉਨ੍ਹਾਂ ਸਬੰਧੀ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।
ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਉਹ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਉਨ੍ਹਾਂ ਬਹੁਤ ਪਿਆਰ ਕਰਦੀ ਹੈ ਤੇ ਉਹ ਉਗ ਹਮੇਸ਼ਾ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦਿੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਰਗਾਂ 'ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ 'ਤੇ ਰੂਹ ਤੋਂ ਪ੍ਰਵਾਨ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਉਨ੍ਹਾਂ ਦੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।
ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜ਼ਰੂਰ ਕੋਸ਼ਿਸ਼ ਕੀਤੀ ਹੈ ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।
ਉਨ੍ਹਾਂ ਨੇ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ। ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਉਨ੍ਹਾਂ ਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕ੍ਰਿਪਾਲਤਾ ਕਰਨ।
ਉਨ੍ਹਾਂ ਨੇ ਬੇਨਤੀ ਹੈ ਕਿ ਉਨ੍ਹਾਂ ਦੇ ਸਪੱਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਦਸਤਾਵੇਜ਼ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕੀਤੇ ਜਾਣ। ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਉਨ੍ਹਾਂ ਦੇ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ ਪੈਨਡਰਾਈਵ ਨਹੀਂ ਜਾਰੀ ਹੁੰਦੀ ਤਾਂ ਉਹ ਕੱਲ੍ਹ ਨੂੰ ਇਹ ਸਭ ਕੁੱਝ ਆਪ ਜਨਤਕ ਕਰਨਗੇ।
ਇਹ ਵੀ ਪੜ੍ਹੋ : Maharashtra Vidhan Sabha Election: ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ; ਜਾਣੋ ਕਦੋਂ ਆਉਣਗੇ ਨਤੀਜੇ