Virsa Singh Valtoha: ਵਿਰਸਾ ਵਲਟੋਹਾ ਨੂੰ 10 ਸਾਲ ਲਈ ਪਾਰਟੀ 'ਚੋਂ ਬਾਹਰ ਕੱਢਿਆ ਗਿਆ ਹੈ।
Trending Photos
Virsa Singh Valtoha/ਪਰਮਬੀਰ ਸਿੰਘ ਔਲਖ: ਵਿਰਸਾ ਵਲਟੋਹਾ ਨੂੰ 10 ਸਾਲ ਲਈ ਪਾਰਟੀ 'ਚੋਂ ਬਾਹਰ ਕੱਢਿਆ ਗਿਆ ਹੈ। ਬਲਵਿੰਦਰ ਸਿੰਘ ਭੂੰਦੜ ਨੇ ਇਹ ਜਾਣਕਾਰੀ ਦਿੱਤੀ ਹੈ। ਸ੍ਰੀ ਅਕਾਲ ਸਾਹਿਬ ਵੱਲੋਂ ਇਹ ਹੁਕਮ ਦਾਰੀ ਕੀਤਾੇ ਗਏ ਸਨ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸੀਨੀਅਰ ਅਕਾਲੀ ਲੀਡਰ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਬੀਤੇ ਦਿਨੀ ਪੰਜ ਸਿੰਘ ਸਾਹਿਬਾਨ ਨੇ ਬੈਠਕ ਉਪਰੰਤ ਹੁਕਮ ਜਾਰੀ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰਨ ਲਈ ਕਿਹਾ ਗਿਆ ਸੀ।
ਬੀਤੇ ਕੱਲ੍ਹ ਵਿਰਸਾ ਵਲਟੋਹਾ (Virsa Singh Valtoha) ਉੱਤੇ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਹੁਕਮ ਸ੍ਰੀ ਅਕਾਲ ਸਾਹਿਬ ਵੱਲੋਂ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ: Punjab Weather Update: ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ
ਦਰਅਸਲ ਵਲਟੋਹਾ ਨੇ ਜੋ ਜਥੇਦਾਰ ਸਾਹਿਬਾਨਾਂ ਦੇ ਖ਼ਿਲਾਫ਼ ਬਿਆਨਬਾਜ਼ੀਆਂ ਕੀਤੀਆਂ ਹਨ ਉਹ ਉਸ ਦਾ ਕੋਈ ਸਬੂਤ ਨਹੀਂ ਦੇ ਸਕਿਆ ਜਿਸ ਕਰਕੇ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਜਾਅਲੀ ਸਾਬਤ ਹੋਏ ਹਨ। ਜਥੇਦਾਰ ਨੇ ਕਿਹਾ ਕਿ ਇਸ ਸਾਰੀ ਸੁਣਵਾਈ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਬਦਜ਼ੁਬਾਨੀ ਕਰਕੇ ਪੰਥਕ ਜ਼ਮਾਨ ਦਾ ਭਾਰੀ ਨੁਕਸਾਨ ਹੋਇਆ ਹੈ। ਜਥੇਦਾਰ ਨੇ ਦੱਸਿਆ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫ਼ੀਨਾਮਾ ਵੀ ਦਿੱਤਾ ਹੈ, ਇਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਵਿਰਸਾ ਸਿੰਘ ਨੂੰ 10 ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇ। ਇਸ ਤੋਂ ਬਾਅਦ ਹੁਣ ਬਲਵਿੰਦਰ ਸਿੰਘ ਭੂੰਦੜ ਨੇ ਜਾਣਕਾਰੀ ਦਿੱਤੀ ਹੈ ਕਿ ਵਿਰਸਾ ਵਲਟੋਹਾ ਨੂੰ 10 ਸਾਲ ਲਈ ਪਾਰਟੀ 'ਚੋਂ ਬਾਹਰ ਕੱਢਿਆ ਗਿਆ ਹੈ।