Lok Sabha Election News: ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।
Trending Photos
Lok Sabha Election News: ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।
ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : Delhi Excise Policy Case: ਸੰਜੇ ਸਿੰਘ ਦੀ ਜ਼ਮਾਨਤ ਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ SC 'ਚ ਸੁਣਵਾਈ
ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਕਾਬਿਲੇਗੌ ਹੈ ਕਿ ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ : Sunita Kejriwal News: ਜੇਲ੍ਹ 'ਚੋਂ ਚਲਾਉਣ ਸਰਕਾਰ, ਅਸਤੀਫ਼ਾ ਨਾ ਦੇਣ ...ਕੇਜਰੀਵਾਲ ਦੀ ਪਤਨੀ ਨੂੰ ਬੋਲੇ 'ਆਪ' ਵਿਧਾਇਕ