Punjab Election Commission: ਪੰਜਾਬ ਦੇ ਵੋਟਰ ਪੋਲਿੰਗ ਬੂਥਾਂ `ਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਸਿਬਿਨ ਸੀ
Punjab Election Commission: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉਤੇ ਕਿੰਨੇ ਲੋਕ ਵੋਟ ਦੇਣ ਲਈ ਲਾਈਨ ਵਿੱਚ ਖੜ੍ਹੇ ਹਨ।
Punjab Election Commission: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉਤੇ ਕਿੰਨੇ ਲੋਕ ਵੋਟ ਦੇਣ ਲਈ ਲਾਈਨ ਵਿੱਚ ਖੜ੍ਹੇ ਹਨ। ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ‘ਵੋਟਰ ਕਿਊ ਇਨਫਾਰਮੇਸ਼ਨ ਸਿਸਟਮ’ ਲਾਂਚ ਕੀਤਾ ਗਿਆ ਹੈ। ਇਹ ਪ੍ਰਣਾਲੀ ਐਨਆਈਸੀ ਪੰਜਾਬ ਅਤੇ ਮੈਟਾ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਵਟਸਐਪ ਨੰਬਰ 7447447217 ਉਤੇ ਵੋਟ ਟਾਈਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਮਿਲੇਗਾ, ਜਿਸ ਉਤੇ ਕਲਿੱਕ ਕਰਨ ਵਿੱਚ 2 ਆਪਸ਼ਨ (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕ੍ਰੀਨ ਉਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਵਿਕਲਪ ਦੀ ਚੋਣ ਕਰਨ ਉਪਰੰਤ ਵੋਟਰ ਨੂੰ ਆਪਣੀ ਲੋਕੇਸ਼ਨ ਸਾਂਝੀ ਕਰਨੀ ਪਵੇਗੀ, ਜਿਸ ਤੋਂ ਬਾਅਦ ਵੋਟਰ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ਦੀ ਸੂਚੀ ਮੋਬਾਈਲ ਸਕਰੀਨ 'ਤੇ ਦਿਖਾਈ ਦੇਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਤੇ ਤੁਰੰਤ ਮੋਬਾਈਲ ਸਕਰੀਨ 'ਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ 'ਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ 'ਚ ਖੜ੍ਹੇ ਹਨ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਬੂਥ ਵਾਈਜ਼ ਦੂਸਰਾ ਵਿਕਲਪ ਚੁਣਦਾ ਹੈ ਤਾਂ ਪੰਜਾਬ ਰਾਜ ਦੀ ਚੋਣ ਕਰਨ ਤੋਂ ਬਾਅਦ ਉਸ ਨੂੰ ਆਪਣਾ ਜ਼ਿਲ੍ਹਾ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ 'ਤੇ ਦਿਖਾਈ ਦੇਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ, ਤੁਹਾਨੂੰ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਰਾਹੀਂ ਵੋਟਰ ਆਪਣੇ ਬੂਥ 'ਤੇ ਵੋਟ ਪਾਉਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਸ ਵੋਟਿੰਗ ਕਤਾਰ ਪ੍ਰਣਾਲੀ ਰਾਹੀਂ ਵੋਟਰ ਪੋਲਿੰਗ ਬੂਥ ਤੱਕ ਜਾ ਸਕਦੇ ਹਨ | ਉਸ ਸਮੇਂ ਅਤੇ ਆਪਣੀ ਸਹੂਲਤ ਅਨੁਸਾਰ ਵੋਟ ਪਾਓ ਇਹ ਉਦੋਂ ਸੰਭਵ ਹੋਵੇਗਾ ਜਦੋਂ ਬੂਥ 'ਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਬਚੇਗਾ ਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।