ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ,  ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।