Amritsar News(Parambir Singh Aulakh): ਪੰਜਾਬ ਵਿੱਚ 2016 ਵਿੱਚ ਬਹੁਤ ਸਾਰੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਏ ਸਨ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਕਰਨ ਵਾਲੇ ਵਿਅਕਤੀਆਂ ਖਿਲਾਫ ਧਾਰਾ 295 ਏ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਸੀ।


COMMERCIAL BREAK
SCROLL TO CONTINUE READING

ਇਸ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਮੁਸਲਮਾਨਾਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਉਹ ਬੇਅਦਬੀ ਤਿੰਨ ਲੋਕਾਂ ਨੇ ਕੀਤੀ ਸੀ, ਜਿਨ੍ਹਾਂ ਨੂੰ ਕਿ ਪੁਲਿਸ ਨੇ ਜੇਲ੍ਹ ਵਿੱਚ ਭੇਜਿਆ ਸੀ ਤਾਂ ਉੱਥੇ ਸਰਬਜੀਤ ਸਿੰਘ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਵਿਅਕਤੀ ਨੇ 2018 ਦੇ ਵਿੱਚ ਜੇਲ੍ਹ ਦੇ ਅੰਦਰ ਇਨ੍ਹਾਂ ਮੁਲਜ਼ਮਾਂ ਦੇ ਗੁੱਟ ਵੱਢ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਕੇ ਉਨ੍ਹਾਂ ਦਾ ਸੋਧਾ ਲਗਾ ਦਿੱਤਾ।


ਇਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਇਸ ਤੋਂ ਬਾਅਦ ਹੁਣ ਅਦਾਲਤ ਵੱਲੋਂ ਇਸ ਵਿਅਕਤੀ ਖਿਲਾਫ ਵਾਰੰਟ ਜਾਰੀ ਹੋਏ ਹਨ। ਇਸ ਤੋਂ ਬਾਅਦ ਹੁਣ ਲੋੜੀਂਦਾ ਸਖ਼ਸ਼ ਖੁਦ ਢੋਲ ਦੀ ਥਾਪ ਦੇ ਉੱਪਰ ਭੰਗੜਾ ਪਾਉਂਦਾ ਹੋਇਆ ਆਪਣੀ ਗ੍ਰਿਫਤਾਰੀ ਦੇਣ ਥਾਣਾ ਗੇਟ ਹਕੀਮਾਂ ਪਹੁੰਚਿਆ।


ਇਸ ਵਿਅਕਤੀ ਦੇ ਵਰੰਟ ਦੇਖਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਇਸ ਦੀ ਗ੍ਰਿਫ਼ਤਾਰੀ ਲੈਣ ਤੋਂ ਮਨਾ ਕਰ ਦਿੱਤਾ ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦਾ ਮਾਮਲਾ ਅਦਾਲਤ ਦਾ ਹੈ ਤੇ ਇਸਦੀ ਗ੍ਰਿਫਤਾਰੀ ਅਸੀਂ ਨਹੀਂ ਪਾ ਸਕਦੇ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਮੀਡੀਆ ਨੂੰ ਵੀ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ।


ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਇੱਕ ਪ੍ਰਵਾਸੀ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਕਿ ਮੌਕੇ ਉਤੇ ਐਸਜੀਪੀਸੀ ਦੇ ਮੈਂਬਰਾਂ ਤੇ ਅਧਿਕਾਰੀਆਂ ਤੇ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ ਤੇ ਉਸ ਮਾਮਲੇ ਵਿੱਚ ਅੱਜ ਤੱਕ ਪੁਲਿਸ ਨੇ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ।


ਇਹ ਵੀ ਪੜ੍ਹੋ : AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ


ਦੂਜੇ ਪਾਸੇ 2016 ਵਿੱਚ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮੁਲਜ਼ਮ ਦਾ 2018 ਵਿੱਚ ਸਰਬਜੀਤ ਸਿੰਘ ਮੀਆਂ ਵਿੰਡ ਵੱਲੋਂ ਜੇਲ੍ਹ ਦੇ ਅੰਦਰ ਹੀ ਸੋਧਾ ਲਗਾ ਦਿੱਤਾ ਗਿਆ ਸੀ ਜਿਸ ਵਿੱਚ ਉਹ ਅਦਾਲਤ ਨੂੰ ਲੋੜੀਂਦਾ ਹੈ ਤੇ ਉਹ ਹੁਣ ਆਪਣੀ ਗ੍ਰਿਫਤਾਰੀ ਦੇਣ ਖੁਦ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਨਹੀਂ ਕਰਕੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਗਏ ਹਨ। ਹੁਣ ਦੇਖਣਾ ਹੋਵੇਗਾ ਕਿ ਸਰਬਜੀਤ ਸਿੰਘ ਮੀਆ ਪਿੰਡ ਅਦਾਲਤ ਦੇ ਵਿੱਚ ਪੇਸ਼ ਹੁੰਦਾ ਹੈ ਤੇ ਕੀ ਪੁਲਿਸ ਉਸ ਨੂੰ ਦੁਬਾਰਾ ਗ੍ਰਿਫਤਾਰ ਕਰਦੀ ਹੈ ਜਾਂ ਨਹੀਂ।


ਇਹ ਵੀ ਪੜ੍ਹੋ : New Year 2024: ਨਵੇਂ ਸਾਲ 'ਤੇ ਪੁਲਿਸ ਪੂਰੀ ਤਰ੍ਹਾਂ ਅਲਰਟ! ਸੁਰੱਖਿਆ ਪ੍ਰਬੰਧ ਪੁਖ਼ਤਾ, ਵਾਹਨਾਂ ਦੀ ਹੋ ਰਹੀ ਚੈਕਿੰਗ