Amritpal Singh Latest News: ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਵੱਲੋਂ ਥਾਣਾ ਅਜਨਾਲਾ 'ਤੇ ਕਬਜ਼ਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਤੋਂ ਬਾਅਦ 24ਵੇਂ ਦਿਨ ਵੀ (Punjab police) ਪੁਲਿਸ ਐਕਸ਼ਨ ਮੋਡ 'ਚ ਨਜ਼ਰ ਆਈ। ਜਿੱਥੇ ਅੰਮ੍ਰਿਤਪਾਲ ਨੂੰ (Amritpal Singh)ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ੁਰੂ ਹੋਈ ਉੱਥੇ ਹੀ ਮਾਹੌਲ ਨੂੰ ਖਰਾਬ ਹੋਣ ਤੋਂ ਰੋਕਣ ਲਈ ਪੁਲਿਸ ਨੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ।


COMMERCIAL BREAK
SCROLL TO CONTINUE READING

ਹਾਲ ਹੀ ਵਿੱਚ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ (Amritpal Singh)ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਘੇਰਾਬੰਦੀ ਕੀਤੀ ਗਈ। ਇੱਥੇ ਕਰੀਬ 100 ਸਿਪਾਹੀ ਤਾਇਨਾਤ ਸਨ। ਜੱਲੂਪੁਰਖੇੜਾ ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ (Amritpal Singh)ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਸ ਉਸ ਦੀ ਗ੍ਰਿਫਤਾਰੀ ਲਈ ਅਲਰਟ ਮੋਡ 'ਤੇ ਆ ਗਈ ਹੈ। ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ (Punjab Entry Points Sealed) ਨਾਕੇ ਲਾਏ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਧਾਰਾ-144 ਵੀ ਲਾਗੂ ਕਰ ਦਿੱਤੀ ਗਈ ਹੈ। 


ਇਹ ਵੀ ਪੜ੍ਹੋ: Ecuador Earthquake: ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਆਇਆ ਭੂਚਾਲ;12 ਦੇ ਕਰੀਬ ਹੋਈਆਂ ਮੌਤਾਂ !

ਜੰਮੂ-ਕਸ਼ਮੀਰ ਅਤੇ ਹਿਮਾਚਲ ਦੀਆਂ ਸਰਹੱਦਾਂ 'ਤੇ ਨੀਮ ਫੌਜੀ ਬਲਾਂ ਦੀ ਤਾਇਨਾਤੀ ਕਰਕੇ ਆਉਣ-ਜਾਣ ਵਾਲੇ ਵਾਹਨਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਲੁਧਿਆਣਾ ਵਿੱਚ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ। ਕਈ ਥਾਵਾਂ 'ਤੇ ਆਈਟੀਬੀਪੀ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਰੇਲਵੇ ਸਟੇਸ਼ਨਾਂ 'ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।


ਇਸ ਦੇ ਨਾਲ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਅਨੁਸਾਰ ਪੰਜਾਬ ਪੁਲਿਸ ਦੇ ਜਵਾਨ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਜਲਦ ਗਿ੍ਫ਼ਤਾਰ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਹੁਣ ਤੱਕ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਤਿੱਖੀ ਚੈਕਿੰਗ ਮੁਹਿੰਮ ਜਾਰੀ ਹੈ। ਪੰਜਾਬ ਪੁਲਿਸ ਮੁਤਾਬਕ ਅੰਮ੍ਰਿਤਪਾਲ ਖਿਲਾਫ ਸੂਬੇ ਭਰ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਜਦਕਿ ਕਈ ਹੋਰ ਖਾਲਿਸਤਾਨ ਸਮਰਥਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।


ਅੰਮ੍ਰਿਤਪਾਲ ਸਿੰਘ (Amritpal Singh)ਸਮੇਤ ਕਈ ਹੋਰ ਫਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ। ਮਾਹੌਲ ਖ਼ਰਾਬ ਹੋਣ ਦੇ ਮੱਦੇਨਜ਼ਰ ਐਤਵਾਰ ਦੁਪਹਿਰ ਤੱਕ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਬਠਿੰਡਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰਕੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।