Amritpal Singh News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ  (Amritpal Singh) ਦੀ ਅਜਨਾਲਾ ਥਾਣਾ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਵਿੱਚ ਸਹਿਮਤੀ ਬਣ ਗਈ ਹੈ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਦਾ ਪੁਲਿਸ ਨਾਲ ਟਕਰਾਅ ਵੀ ਹੋਇਆ। ਅੰਮ੍ਰਿਤਪਾਲ ਸਿੰਘ (Amritpal Singh) ਨੇ ਆਪਣੇ ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ। ਪੁਲਿਸ ਲਵਪ੍ਰੀਤ ਸਿੰਘ ਦੀ ਰਿਹਾਈ ਲਈ ਤਿਆਰ ਹੋ ਗਈ ਹੈ।


COMMERCIAL BREAK
SCROLL TO CONTINUE READING

ਪੁਲਿਸ ਪ੍ਰਸ਼ਾਸਨ ਨਾਲ ਹੋਈ ਗੱਲਬਾਤ ਵਿੱਚ ਸਹਿਮਤੀ ਬਣਨ ਤੋਂ ਬਾਅਦ (Amritpal Singh)ਪ੍ਰਦਰਸ਼ਨਕਾਰੀ ਅਜਨਾਲਾ ਥਾਣੇ ਤੋਂ ਚਲੇ ਗਏ ਹਨ। ਪੁਲਿਸ ਮੁਤਾਬਿਕ ਉਨ੍ਹਾਂ ਨੂੰ ਲੋੜੀਂਦੇ ਸਬੂਤ ਮਿਲ ਚੁੱਕੇ ਹਨ ਕਿ ਗ੍ਰਿਫ਼ਤਾਰ ਵਿਅਕਤੀ ਲਵਪ੍ਰੀਤ ਸਿੰਘ ਉੱਥੇ ਮੌਜੂਦ ਨਹੀਂ ਸੀ। ਜਿਸ ਦੇ ਆਧਾਰ ਦੇ ਉਸਨੂੰ ਛੱਡ ਦਿੱਤਾ ਜਾਵੇਗਾ। ਇਸ ਪੂਰੇ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Shehnaaz Gill Bold Look: ਸ਼ਹਿਨਾਜ਼ ਦੀ ਬੋਲਡ ਤੇ ਰਿਵੀਲਿੰਗ ਡਰੈੱਸ ਨੇ ਫੈਨਸ ਨੂੰ ਕੀਤਾ ਹੈਰਾਨ, ਵੇਖੋ ਗਲੈਮਰਸ ਤਸਵੀਰਾਂ

ਉੱਧਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦਾ ਕਹਿਣਾ ਹੈ ਕਿ ਜਦੋਂ ਤੱਕ ਲਵਪ੍ਰੀਤ ਸਿੰਘ ਨੂੰ ਨਹੀਂ ਛੱਡਿਆ ਜਾਂਦਾ ਹੈ, ਉਦੋਂ ਤੱਕ ਉਹ ਅਜਨਾਲਾ ਹੀ ਰਹਿਣਗੇ।ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ।ਇਸ ਦੇ ਨਾਲ ਹੀ ਉਹ ਖੁਦ ’ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਿਹਾ ਹੈ।


ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ (Amritpal Singh)ਦੇ ਸਮਰਥਕਾਂ ਨੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕਾਂ ਅਤੇ ਤਲਵਾਰਾਂ ਸਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਤਲਵਾਰਾਂ ਅਤੇ ਹੋਰ ਹਥਿਆਰ ਲੈ ਕੇ ਅੰਮ੍ਰਿਤਸਰ ਦੇ ਥਾਣਾ ਅਜਨਾਲਾ ਵਿਖੇ ਇਕੱਠੇ ਹੋਏ। ਪੁਲਿਸ ਨੇ ਭੜਕੀ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਉਹ ਤੋੜ ਕੇ ਅੰਦਰ ਵੜ ਗਏ। ਇਸ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। 


ਅੰਮ੍ਰਿਤਪਾਲ ਸਿੰਘ (Amritpal Singh) ਨੇ ਕਿਹਾ- ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਅਸਲੀਅਤ ਇਹ ਹੈ ਕਿ ਉਹ ਡਿੱਗ ਕੇ ਜ਼ਖਮੀ ਹੋ ਗਿਆ। ਸਾਡੇ 10-12 ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਤੂਫਾਨ ਸਿੰਘ ਨੂੰ 24 ਘੰਟਿਆਂ ਦੇ ਅੰਦਰ ਅੰਦਰ ਰਿਹਾਅ ਕੀਤਾ ਜਾਵੇ।


ਇਹ ਲੋਕ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh)ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੇ ਹਮਲੇ ਤੋਂ ਬਾਅਦ ਦਬਾਅ ਵਿੱਚ ਆਈ ਪੰਜਾਬ ਪੁਲਿਸ ਨੇ ਮੁਲਜ਼ਮ ਨੂੰ ਰਿਹਾਅ ਕਰਨ ਦਾ ਐਲਾਨ ਕਰ ਦਿੱਤਾ।