Dhuri News: ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਫਲੈਗ ਮਾਰਚ ਕੱਢਕੇ ਮਾੜੇ ਅਨਸਰਾਂ ਨੂੰ ਦਿੱਤੀ ਚਿਤਾਵਨੀ
Dhuri News: ਡੀਐਸਪੀ ਸੁਖਦੇਵ ਸਿੰਘ ਦੀ ਅਗਵਾਈ ਧੂਰੀ ਸ਼ਹਿਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰ ਕੱਢਿਆ ਗਿਆ।
Dhuri News: ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦੇਣ ਦੇ ਮੰਤਵ ਨਾਲ ਅੱਜ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਸਥਾਨਕ ਪੁਲਿਸ ਵੱਲੋਂ ਸ਼ਹਿਰ ਭਰ ਵਿਚੋਂ ਇੱਕ ਫਲੈਗ ਮਾਰਚ ਕੱਢਿਆ ਗਿਆ। ਡੀਐਸਪੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਦੌਰਾਨ ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਸੌਰਭ ਸੱਭਰਵਾਲ, ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਸਮੇਤ ਹੋਰ ਪੁਲਿਸ ਅਮਲਾ ਵੀ ਮੌਜੂਦ ਰਿਹਾ।
ਇਸ ਮੌਕੇ ਡੀਐਸਪੀ ਸੁਖਦੇਵ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਚਿਤਾਵਨੀ ਦੇਣ ਦੇ ਮੰਤਵ ਨਾਲ ਇਲਾਕੇ ਭਰ ਅੰਦਰੋਂ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਤਾਂ ਜੋ ਇਲਾਕੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਚੁਸਤ ਦਰੁੱਸਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆਂ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਰੇਲਵੇ ਸਟੇਸ਼ਨ, ਬਸ ਸਟੈਂਡ ਸਮੇਤ ਹੋਰ ਜਨਤਕ ਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ ਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦਾ ਮਕਸਦ ਕਿਸੇ ਨੂੰ ਡਰਾਉਣਾ ਨਹੀ, ਸਗੋਂ ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣਾ ਹੈ।
ਪਠਾਨਕੋਟ ਜੋ ਕਿ ਅੱਤੀ ਸੰਵੇਦਨਸ਼ੀਲ ਜ਼ਿਲ੍ਹਾ ਹੈ ਜਿਸ ਦੇ ਇੱਕ ਪਾਸੇ ਭਾਰਤ ਪਾਕਿ ਸਰਹਦ ਲੱਗਦੀ ਹੈ ਅਤੇ ਦੂਜੇ ਪਾਸੇ ਜੰਮੂ ਅਤੇ ਹਿਮਾਚਲ ਦੀਆਂ ਸੀਮਾਵਾਂ ਲੱਗਦੀਆਂ ਹਨ ਜਿਸਦੇ ਚਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਨਵੇਂ ਸਾਲ ਦੀ ਆਮਦ ਤੇ ਪੁਲਿਸ ਵੱਲੋਂ ਸੁਰੱਖਿਆ ਹੋਰ ਕਰੜੀ ਕਰ ਦਿੱਤੀ ਜਾਂਦੀ ਹੈ ਜਿਸ ਦੇ ਤਹਿਤ ਹੁਣ ਨਵੇਂ ਸਾਲ ਦੀ ਆਮਦ ਤੇ ਜ਼ਿਲ੍ਹਾ ਪਠਾਨਕੋਟ ਵਿਖੇ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ ਹੈ ਜਿੱਥੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਉੱਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ।
ਉੱਥੇ ਹੀ ਕੈਂਟ ਰੇਲਵੇ ਸਟੇਸ਼ਨ ਤੇ ਵੀ ਰੇਲਵੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪੁਲਿਸ ਵੱਲੋਂ ਹਰ ਇੱਕ ਗੱਡੀ ਜੰਮੂ ਤੋਂ ਜੋ ਆ ਰਹੀ ਹੈ ਉਸ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਹ ਹੀ ਨਹੀਂ ਸਟੇਸ਼ਨ ਤੇ ਬੈਠੀਆਂ ਸਵਾਰੀਆਂ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਟੇਸ਼ਨ ਦੇ ਬਾਹਰ ਲੱਗੀਆਂ ਗੱਡੀਆਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਇਹ ਵੀ ਪੜ੍ਹੋ : New Year 2024: ਨਵੇਂ ਸਾਲ 'ਤੇ ਪੁਲਿਸ ਪੂਰੀ ਤਰ੍ਹਾਂ ਅਲਰਟ! ਸੁਰੱਖਿਆ ਪ੍ਰਬੰਧ ਪੁਖ਼ਤਾ, ਵਾਹਨਾਂ ਦੀ ਹੋ ਰਹੀ ਚੈਕਿੰਗ