Bhakra Dam News:  ਹਿਮਾਚਲ ਦੇ ਉਪਰਲੇ ਖੇਤਰ ਵਿੱਚ ਭਾਰੀ ਮੀਂਹ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜੇਕਰ ਦੁਪਹਿਰ ਇੱਕ ਵਜੇ ਦੀ ਗੱਲ ਕਰੀਏ ਤਾਂ ਭਾਖੜਾ ਡੈਮ 'ਚ 82684 ਕਿਊਸਿਕ ਪਾਣੀ ਦੀ ਆਮਦ ਨਾਲ ਪਾਣੀ ਦਾ ਪੱਧਰ 1647.23 ਫੁੱਟ 'ਤੇ ਪੁੱਜ ਗਿਆ ਗਿਆ ਸੀ, ਜਦਕਿ ਟਰਬਾਈਨ ਰਾਹੀਂ ਬਿਜਲੀ ਉਤਪਾਦਨ ਲਈ 29388 ਕਿਊਸਿਕ ਪਾਣੀ ਛੱਡਿਆ ਗਿਆ।


COMMERCIAL BREAK
SCROLL TO CONTINUE READING

ਜੇਕਰ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ 'ਚ ਛੱਡੇ ਜਾਣ ਵਾਲੇ ਪਾਣੀ ਦੀ ਗੱਲ ਕਰੀਏ ਤਾਂ ਨੰਗਲ ਹਾਈਡਲ ਚੈਨਲ ਨਹਿਰ ਵਿੱਚ ਵਿੱਚ 12350 ਕਿਊਸਿਕ ਤੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਦਕਿ ਨੰਗਲ ਡੈਮ ਤੋਂ ਸਤਲੁਜ ਦਰਿਆ ਵਿੱਚ 12500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਵੱਧ ਰਿਹਾ ਹੈ।


ਕਾਬਿਲੇਗੌਰ ਹੈ ਕਿ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 35 ਫੁੱਟ ਤੋਂ ਵੀ ਘੱਟ ਹੈ ਪਰ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਤੇ ਬੱਦਲ ਫਟਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਇਹ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣੇ ਵੀ ਪੈ ਸਕਦੇ ਹਨ ਕਿਉਂਕਿ ਭਾਖੜਾ ਡੈਮ ਦੇ ਪਿੱਛੇ ਬਣੀ ਵਿਸ਼ਾਲ ਗੋਬਿੰਦ ਸਾਗਰ ਝੀਲ ਦਾ ਪਾਣੀ ਭਰਨ ਦਾ ਸੀਜ਼ਨ 21 ਸਤੰਬਰ ਤੱਕ ਚੱਲਣ ਵਾਲਾ ਹੈ ਅਤੇ ਅਜੇ ਦੋ ਮਹੀਨੇ ਬਾਕੀ ਹਨ।


ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ


ਪਿਛਲੇ ਸਾਲ ਦੀ ਗੱਲ ਕਰੀਏ ਤਾਂ ਇਸ ਦਿਨ ਹੀ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1582 ਫੁੱਟ ਦਰਜ ਕੀਤਾ ਗਿਆ ਸੀ, ਜੋ ਪਿਛਲੇ ਸਾਲ ਨਾਲੋਂ 65 ਫੁੱਟ ਵੱਧ ਹੈ। ਦੂਜੇ ਪਾਸੇ ਬੀਬੀਐਮਬੀ ਦੇ ਚੀਫ ਇੰਜਨੀਅਰ ਜਨਰੇਸ਼ਨ ਜਗਜੀਤ ਸਿੰਘ ਨੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1647.23 ਫੁੱਟ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹਣ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਭਾਖੜਾ ਡੈਮ ਦੀ ਝੀਲ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਅਜੇ ਵੀ 35 ਫੁੱਟ ਘੱਟ ਹੈ।


ਇਹ ਵੀ ਪੜ੍ਹੋ : Beas River Water Level: ਹਾਈ ਅਲਰਟ 'ਤੇ ਬਿਆਸ ਦਰਿਆ ਨਾਲ ਲੱਗਦੇ ਇਲਾਕੇ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ


ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ