Sugarcane Price News: ਗੰਨੇ ਭਾਅ ਨੂੰ ਲੈ ਕੇ ਕਾਸ਼ਤਕਾਰ ਸੰਘਰਸ਼ ਦੇ ਰਾਹ; ਜਾਣੋ ਕਦੋਂ ਕਿੰਨਾ ਵਧਿਆ ਗੰਨੇ ਦਾ ਰੇਟ
Sugarcane Price News: ਸਰਕਾਰਾਂ ਵੱਲੋਂ ਪੰਜਾਬ ਵਿੱਚ 2011 ਤੋਂ ਲੈ ਕੇ ਹੁਣ ਤੱਕ ਗੰਨੇ ਦੇ ਰੇਟ ਵਿੱਚ ਕਿੰਨਾ ਵਾਧਾ ਕੀਤਾ ਗਿਆ ਹੈ, ਇਸ ਦੇ ਅੰਕੜੇ ਨਸ਼ਰ ਕੀਤੇ ਗਏ ਹਨ।
Sugarcane Price News: ਗੰਨੇ ਦੇ ਭਾਅ ਨੂੰ ਲੈ ਕੇ ਪੰਜਾਬ ਵਿੱਚ ਕਾਸ਼ਤਕਾਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਲੰਧਰ-ਲੁਧਿਆਣਾ ਹਾਈਵੇ ਉਪਰ ਕਿਸਾਨਾਂ ਨੇ ਪੱਕਾ ਮੋਰਚਾ ਲਗਾ ਲਿਆ ਹੈ। ਇਸ ਸਮੇਂ ਪੰਜਾਬ ਵਿੱਚ ਗੰਨੇ ਦਾ ਭਾਅ ਪ੍ਰਤੀ ਕੁਇੰਟਲ 380 ਰੁਪਏ ਹੈ ਜਦਕਿ ਕਿਸਾਨ 450 ਰੁਪਏ ਰੇਟ ਦੀ ਮੰਗ ਕਰ ਰਹੇ ਹਨ। ਇਸ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਸ਼ਮਕਸ਼ ਚੱਲ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੀਟਿੰਗ ਹੋਵੇਗੀ।
ਗੰਨੇ ਦੀ ਪਿੜਾਈ ਸੀਜ਼ਨ ਸਾਲ | ਗੰਨੇ ਦਾ ਰੇਟ (ਪ੍ਰਤੀ ਕੁਇੰਟਲ) |
2011-12 | 145 |
2012-13 | 170 |
2013-14 | 210 |
2014-15 | 220 |
2015-16 | 230 |
2016-17 | 230 |
2017-18 | 255 |
2018-19 | 261.25 |
2019-20 | 275 |
2021-22 | 360 |
2022-23 | 380 |
ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਤੇ ਮਾਹਿਰ ਸ਼ਾਮਲ ਹੋਣਗੇ। ਬੀਤੇ ਦਿਨੀਂ ਗੰਨਾ ਕਾਸ਼ਤਕਾਰਾਂ ਨੇ ਨਵੰਬਰ ਵਿੱਚ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੰਨੇ ਦੀ ਕੀਮਤ (ਗੰਨੇ ਦੇ ਐਸਏਪੀ) ਵਿੱਚ ਵਾਧੇ ਦੀ ਮੰਗ ਕੀਤੀ ਸੀ। ਬੀਤੇ ਦਿਨੀਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਦੋਆਬਾ ਕਿਸਾਨ ਜਥੇਬੰਦੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਖੰਡ ਮਿੱਲਾਂ 15 ਨਵੰਬਰ ਤੋਂ ਚਾਲੂ ਹੋਣੀਆਂ ਚਾਹੀਦੀਆਂ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿੱਥੇ ਗੰਨੇ ਦੇ ਰੇਟ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਉਥੇ ਪੰਜਾਬ ਸਰਕਾਰ ਨੇ ਗੰਨੇ ਦੇ ਰੇਟ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ, "ਸਾਡੀ ਜਥੇਬੰਦੀ ਮੰਗ ਕਰਦੀ ਹੈ ਕਿ ਪਿੜਾਈ ਸੀਜ਼ਨ 2023-24 ਲਈ ਪਿਛਲੇ ਸਾਲ ਦੇ 380 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।"
ਕਾਬਿਲੇਗੌਰ ਹੈ ਕਿ 2021-22 ਦੇ ਗੰਨੇ ਦੀ ਪਿੜਾਈ ਦੇ ਸੀਜ਼ਨ ਦੌਰਾਨ ਕਾਂਗਰਸ ਸਰਕਾਰ ਨੇ ਗੰਨਾ ਦਾ ਭਾਅ 50 ਰੁਪਏ ਵਧਾ ਕੇ 360 ਰੁਪਏ ਕਰ ਦਿੱਤਾ ਸੀ। ਜਦਕਿ 2022-23 ਦੇ ਗੰਨੇ ਦੀ ਪਿੜਾਈ ਦੀ ਸੀਜ਼ਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨੇ ਦਾ ਭਾਅ 20 ਰੁਪਏ ਵਧਾ ਕੇ 380 ਰੁਪਏ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?