ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਹਰ ਲੜਾਈ ਲੜਾਂਗੇ- ਸੁਖਬੀਰ ਬਾਦਲ
ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੇ ਮਾਮਲੇ ਵਿੱਚ ਲੁਧਿਆਣਾ ਗੁਰੁਦਆਰਾ ਮੰਜੀ ਸਾਹਿਬ ਆਲਮਗੀਰ ਵਿੱਚ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਖਿਲਾਫ ਕਾਨੂੰਨ ਪ੍ਰਕਿਰਿਆ ਦੇ ਨਾਲ ਨਾਲ ਜਨਤਕ ਤੌਰ ਤੇ ਵੀ ਸੰਘਰਸ਼ ਕੀਤਾ ਜਾਵੇਗਾ।
ਚੰਡੀਗੜ੍ਹ- ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਮਾਨਤਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਥਕ ਧਿਰਾਂ ਤੇ ਸ਼੍ਰੋਮਣੀ ਕਮੇਟੀ ਵਿੱਚ ਹਲਚਲ ਜਾਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਬੀਤੇ ਦਿਨੀ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮੀਗਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਸਬੰਧੀ ਮੀਟਿੰਗ ਰੱਖੀ ਗਈ ਸੀ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਾਮਲ ਹੋਏ। ਜਿਸ ਦੌਰਾਨ ਮੀਟਿੰਗ ਵਿੱਚ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੱਦ ਕੀਤਾ ਗਿਆ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਪੰਥ 'ਤੇ ਵੱਡਾ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵਿਰੋਧੀ ਧਿਰਾਂ ਕਮਜ਼ੋਰ ਕਰਨ ਵਿੱਚ ਲੱਗੀਆਂ ਹੋਈਆ ਹਨ। ਬਾਦਲ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਨੂੰ ਬਚਾਉਣ ਲਈ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਕਾਨੂੰਨ ਤੇ ਜਨਤਕ ਦੋਵੇ ਲੜਾਈਆਂ ਲੜੀਆਂ ਜਾਣਗੀਆਂ। ਇਸ ਦੇ ਲਈ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਇਜਲਾਸ ਵਿੱਚ ਰੂਪ ਰੇਖਾ ਉਲੀਕੀ ਜਾਵੇਗੀ।